ਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਵਿੱਚ ਭਾਰਤ ਅਤੇ ਫਿਲਪੀਨਜ਼ ਦਰਮਿਆਨ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਵਿੱਚ ਭਾਰਤ ਅਤੇ ਫਿਲਪੀਨਜ਼ ਦਰਮਿਆਨ ਸਮਝੌਤੇ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਮਝੌਤੇ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਵਿੱਚ ਸੁਧਾਰ ਆਵੇਗਾ ਅਤੇ ਇਹ ਦੋਹਾਂ ਦੇਸ਼ਾਂ ਲਈ ਲਾਹੇਵੰਦ ਹੋਵੇਗਾ।

ਇਸ ਨਾਲ ਦੋਹਾਂ ਦੇਸ਼ਾਂ ਦਰਮਿਆਨ ਸਰਵਉੱਤਮ ਖੇਤੀਬਾੜੀ ਪ੍ਰਣਾਲੀਆਂ ਨੂੰ ਸਮਝਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਬਿਹਤਰ ਉਤਪਾਦਕਤਾ ਦੇ ਨਾਲ ਨਾਲ ਉੱਨਤ ਵਿਸ਼ਵ ਬਜ਼ਾਰ ਤੱਕ ਪਹੁੰਚ ਬਣਾਉਣ ਵਿੱਚ ਮਦਦ ਮਿਲੇਗੀ।

ਇਸ਼ ਸਮਝੌਤੇ ਵਿੱਚ ਝੋਨਾ ਉਤਪਾਦਨ ਅਤੇ ਪ੍ਰੋਸੈਸਿੰਗ, ਬਹੁਫਸਲੀ ਪ੍ਰਣਾਲੀ, ਖੁਸ਼ਕ ਭੂਮੀ ਖੇਤੀ ਪ੍ਰਣਾਲੀ, ਜੈਵਿਕ ਖੇਤੀਬਾੜੀ, ਠੋਸ ਅਤੇ ਜਲ ਸੰਭਾਲ ਅਤੇ ਪ੍ਰਬੰਧਨ, ਮਿੱਟੀ ਦੀ ਉਤਪਾਦਕਤਾ, ਰੇਸ਼ਮ ਕੀੜਾ ਪਾਲਣ, ਐਗਰੋ ਫੋਰੈਸਟਰੀ, ਪਸ਼ੂਧਨ ਸੁਧਾਰ ਆਦਿ ਖੇਤਰਾਂ ਵਿੱਚ ਸਹਿਯੋਗ ਲਈ ਪ੍ਰਬੰਧ ਕੀਤਾ ਗਿਆ ਹੈ।

ਇਸ ਸਮਝੌਤੇ ਵਿੱਚ ਸੰਯੁਕਤ ਵਰਕਿੰਗ ਗਰੁੱਪ ਬਣਾਉਣ ਦਾ ਪ੍ਰਬੰਧ ਹੈ ਜਿਸ ਵਿੱਚ ਬਰਾਬਰ ਗਿਣਤੀ ਵਿੱਚ ਪ੍ਰਤੀਨਿਧ ਸ਼ਾਮਲ ਹੋਣਗੇ। ਇਸ ਸੰਯੁਕਤ ਵਰਕਿੰਗ ਗਰੁੱਪ ਦੀ ਹਰੇਕ ਦੋ ਸਾਲ ਵਿੱਚ ਇੱਕ ਵਾਰੀ ਮੀਟਿੰਗ ਹੋਵੇਗੀ ਜੋ ਵਾਰੀ-ਵਾਰੀ ਫਿਲਪੀਨਜ਼ ਅਤੇ ਭਾਰਤ ਵਿੱਚ ਆਯੋਜਿਤ ਕੀਤੀ ਜਾਵੇਗੀ।

*****

AKT/VBA/SH