Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਨੂੰ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵਜੋਂ ਸਹੁੰ ਚੁੱਕਣ ‘ਤੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਨੂੰ ਵਧਾਈਆਂ ਦਿੱਤੀਆਂ ਹਨ।

 

ਪਿਛਲੇ ਪੰਜ ਵਰ੍ਹਿਆਂ ਦੀਆਂ ਕਈ ਉਪਲਬਧੀਆਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਵਿਕਾਸ ਦਾ ਨਵਾਂ ਅਧਿਆਇ ਲਿਖੇਗਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਯੋਗੀ ਆਦਿੱਤਿਆਨਾਥ (@myogiadityanath) ਜੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਹਾਰਦਿਕ ਵਧਾਈ। ਪਿਛਲੇ 5 ਵਰ੍ਹਿਆਂ ਵਿੱਚ ਰਾਜ ਦੀ ਵਿਕਾਸ ਯਾਤਰਾ ਨੇ ਕਈ ਅਹਿਮ ਪੜਾਅ ਤੈਅ ਕੀਤੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਵਿੱਚ ਪ੍ਰਦੇਸ਼ ਜਨ ਆਕਾਂਖਿਆਵਾਂ ਨੂੰ ਪੂਰਾ ਕਰਦੇ ਹੋਏ ਪ੍ਰਗਤੀ ਦਾ ਇੱਕ ਹੋਰ ਨਵਾਂ ਅਧਿਆਇ ਲਿਖੇਗਾ।”

 

********

 

ਡੀਐੱਸ/ਏਕੇ