ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਵਿੱਤੀ ਸਾਲ 2015-16 ਲਈ ਨਾਨ-ਗਜ਼ਟਿਡ ਯੋਗ ਰੇਲਵੇ ਕਰਮਚਾਰੀਆਂ ਨੂੰ (ਆਰਪੀਐੱਫ/ਆਰਪੀਐੱਸਐੱਫ ਕਰਮਚਾਰੀਆ ਨੂੰ ਛੱਡ ਕੇ) 78 ਦਿਨਾਂ ਦੀ ਤਨਖਾਹ ਦੇ ਬਰਾਬਰ, ਉਤਪਾਦਕਤਾ ਨਾਲ ਜੁੜਿਆ ਬੋਨਸ (ਪੀਐੱਲਬੀ) ਦੇਣ ਨੂੰ ਆਪਣੀ ਮਨਜ਼ੂਰੀ ਦੇ ਦਿਤੀ ਹੈ।ਇਸ ਮਨਜ਼ੂਰੀ ਨਾਲ ਲਗਭਗ 2090.96 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।
ਉਤਪਾਦਕਤਾ ਨਾਲ ਜੁੜੇ ਬੋਨਸ ਦਾ ਭੁਗਤਾਨ ਵੱਡੀ ਗਿਣਤੀ ਵਿੱਚ ਰੇਲਵੇ ਕਰਮਚਾਰੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਲਈ ਪ੍ਰੇਰਿਤ ਕਰਨ ਅਤੇ ਉਦਯੋਗਕ ਟਿਕਾਅ ਨੂੰ ਬਣਾਈ ਰੱਖਣ ਤੋਂ ਇਲਾਵਾ ਅੱਗੇ ਉਪਾਦਕਤਾ ਦੇ ਪੱਧਰ ਨੂੰ ਵਧਾਉਣ ਲਈ ਅਸਰਦਾਇਕ ਹੋਵੇਗਾ।
ਯੋਗ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਭੁਗਤਾਨ ਦੁਸਹਿਰਾ/ਪੂਜਾ ਛੁੱਟੀਆਂ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ।
ਏਕੇਟੀ/ਵੀਬੀਏ/ਐਸਐੱਚ