Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਨੇੜੇ ਰਾਜਘਾਟ ਪੁਲ ‘ਤੇ ਭਗਦੜ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿੱਚ ਵਾਰਾਣਸੀ ਅਤੇ ਚੰਦੌਲੀ ਦਰਮਿਆਨ ਰਾਜਘਾਟ ਪੁਲ ‘ਤੇ 15-10-2016 ਨੂੰ ਭਗਦੜ ਮਚਣ ਕਾਰਨ ਹੋਈਆਂ ਮੌਤਾਂ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਪ੍ਰਤੀ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਵਾਰਾਣਸੀ ਵਿਖੇ ਭਗਦੜ ਕਾਰਨ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ। ਦੁਖੀ ਪਰਿਵਾਰਾਂ ਨਾਲ ਅਫ਼ਸੋਸ ਹੈ। ਜ਼ਖ਼ਮੀਆਂ ਲਈ ਪ੍ਰਾਰਥਨਾ।

ਮੈਂ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਵਾਰਾਣਸੀ ਵਿੱਚ ਭਗਦੜ ਕਾਰਨ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ ਹੈ। ”

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਹਤ ਕੋਸ਼ ਵਿੱਚੋਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ex-gratia) ਅਤੇ ਗੰਭੀਰ ਜ਼ਖ਼ਮੀਆਂ ਨੂੰ ਪ੍ਰਤੀ ਵਿਅਕਤੀ 50 ਹਜ਼ਾਰ ਰੁਪਏ ਦੇਣ ਦੀ ਮਨਜ਼ੂਰੀ ਦਿੱਤੀ ਹੈ।

***

ਏਕੇਟੀ/ਐੱਨਟੀ