Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਨੈਸ਼ਨਲ ਟਰਾਈਬਲ ਕਾਰਨੀਵਲ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨੈਸ਼ਨਲ ਟਰਾਈਬਲ ਕਾਰਨੀਵਲ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨੈਸ਼ਨਲ ਟਰਾਈਬਲ ਕਾਰਨੀਵਲ ਦਾ ਉਦਘਾਟਨ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ‘ਚ ਨੈਸ਼ਨਲ ਟਰਾਈਬਲ ਕਾਰਨੀਵਲ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਭਾਵਸ਼ਾਲੀ ਕਾਰਨੀਵਲ ਪਰੇਡ ਦੇਖਣ ਤੋਂ ਬਾਅਦ ਉਨ੍ਹਾਂ ਬੋਲਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਮੁੱਚੇ ਦੇਸ਼ ਦੇ ਕਬਾਇਲੀ ਸਮੂਹ ਦੀਵਾਲੀ ਦੇ ਤਿਉਹਾਰ ਮੌਕੇ ਦਿੱਲੀ ਆਏ ਹਨ। ਉਨ੍ਹਾਂ ਕਿਹਾ ਕਿ ਇਹ ਕਬਾਇਲੀ ਕਾਰਨੀਵਲ ਰਾਸ਼ਟਰੀ ਰਾਜਧਾਨੀ ਵਿੱਚ ਕਬਾਇਲੀ ਭਾਈਚਾਰਿਆਂ ਦੀਆਂ ਸਮਰੱਥਾਵਾਂ ਨੂੰ ਦਿਖਾਏਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਮਹਾਨ ਵਿਭਿੰਨਤਾਵਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਰੋਹ ਦੌਰਾਨ ਪੇਸ਼ ਕੀਤੀ ਗਈ ਕਾਰਨੀਵਲ ਪਰੇਡ ‘ਚ ਕੇਵਲ ਇਸ ਵਿਭਿੰਨਤਾ ਦੀ ਛੋਟੀ ਜਿਹੀ ਝਲਕ ਹੀ ਦਿਖਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਬਾਇਲੀ ਭਾਈਚਾਰਿਆਂ ਦਾ ਜੀਵਨ ਬਹੁਤ ਜ਼ਿਆਦਾ ਸੰਘਰਸ਼ਾਂ ਨਾਲ ਭਰਪੂਰ ਰਿਹਾ ਹੈ। ਫਿਰ ਵੀ ਕਬਾਇਲੀ ਭਾਈਚਾਰਿਆਂ ਨੇ ਆਪਣੀ ਰਹਿਣੀ-ਬਹਿਣੀ ਦੇ ਆਦਰਸ਼ਾਂ ਨੂੰ ਕਾਇਮ ਰੱਖਿਆ ਹੈ ਅਤੇ ਮੁਸੀਬਤਾਂ ਦੇ ਬਾਵਜੂਦ ਖ਼ੁਸ਼ੀ ਨਾਲ ਜੀਵਨ ਬਤੀਤ ਕਰ ਰਹੇ ਹਨ।
ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਪਣੀ ਜਵਾਨੀ ਵੇਲੇ ਕਬਾਇਲੀਆਂ ਵਿੱਚ ਰਹਿ ਕੇ ਸਮਾਜਕ ਕੰਮ ਕਰਨ ਦਾ ਮੌਕਾ ਮਿਲਿਆ ਸੀ। ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਉਨ੍ਹਾਂ ਦੇ ਮੂੰਹਾਂ ‘ਚੋਂ ਕੋਈ ਸ਼ਿਕਾਇਤ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਰਹਿ ਰਹੇ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਆਦਿਵਾਸੀਆਂ ‘ਚ ਸਥਾਨਕ ਸਮੱਗਰੀਆਂ ਤੋਂ ਨਵੇਂ-ਨਵੇਂ ਉਤਪਾਦ ਬਣਾਉਣ ਦਾ ਹੁਨਰ ਹੁੰਦਾ ਸੀ। ਜਿਨ੍ਹਾਂ ਦੀ ਬਹੁਤ ਜ਼ਿਆਦਾ ਮੰਗ ਵੀ ਹੁੰਦੀ ਸੀ ਅਤੇ ਜੇ ਉਨ੍ਹਾਂ ਦੀ ਮਾਰਕਿਟਿੰਗ ਠੀਕ ਤਰੀਕੇ ਕੀਤੀ ਜਾਂਦੀ ਸੀ, ਤਾਂ ਇੰਝ ਵੱਡੇ ਆਰਥਿਕ ਮੌਕੇ ਮਿਲਦੇ ਸਨ। ਪ੍ਰਧਾਨ ਮੰਤਰੀ ਨੇ ਨਵੀਨਤਾ ਦੀਆਂ ਕਈ ਉਦਾਹਰਨਾਂ ਦਿੱਤੀਆਂ, ਜਿਨ੍ਹਾਂ ਕਾਰਨ ਕਬਾਇਲੀ ਭਾਈਚਾਰਿਆਂ ਦੇ ਜੀਵਨਾਂ ਵਿੱਚ ਵੱਡੇ ਸਕਾਰਾਤਮਕ ਪਰਿਵਰਤਨ ਆਏ। ਉਨ੍ਹਾਂ ਚੇਤੇ ਕਰਦਿਆਂ ਕਿਹਾ ਕਿ ਇਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪੇਈ ਹੀ ਸਨ, ਜਿਨ੍ਹਾਂ ਨੇ ਭਾਰਤ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਨਾਲ ਸਬੰਧਤ ਇੱਕ ਵੱਖਰਾ ਮੰਤਰਾਲਾ ਕਾਇਮ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਬਾਇਲੀ ਭਾਈਚਾਰਿਆਂ ਲਈ ਤਬਦੀਲੀ ਉੱਪਰੋਂ ਹੇਠਾਂ ਵੱਲ ਆਉਣ ਵਾਲੀ ਪਹੁੰਚ ਨਾਲ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਸੀ ਕਿ ਵਿਕਾਸ ਦੀ ਪ੍ਰਕਿਰਿਆ ਵਿੱਚ ਕਬਾਇਲੀ ਭਾਈਚਾਰਿਆਂ ਨੂੰ ਅਸਲ ਦਾਅਵੇਦਾਰ ਬਣਾਇਆ ਜਾਵੇ। ਇਸ ਸੰਦਰਭ ਵਿੱਚ, ਉਨ੍ਹਾਂ ‘ਵਨਬੰਧੂ ਕਲਿਆਣ ਯੋਜਨਾ’ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਜੰਗਲਾਂ ਦੀ ਸੰਭਾਲ ਲਈ ਕਬਾਇਲੀ ਭਾਈਚਾਰਿਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਜ਼ਿਆਦਾਤਰ ਕੁਦਰਤੀ ਸਾਧਨ ਅਤੇ ਜੰਗਲ ਉਨ੍ਹਾਂ ਹੀ ਇਲਾਕਿਆਂ ਵਿੱਚ ਪਾਏ ਜਾਂਦੇ ਹਨ, ਜਿੱਥੇ-ਜਿੱਥੇ ਕਬਾਇਲੀ ਭਾਈਚਾਰੇ ਵਸਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਧਨਾਂ ਦੀ ਵਰਤੋਂ ਕਰਦਿਆਂ ਕਬਾਇਲੀਆਂ ਦਾ ਸ਼ੋਸ਼ਣ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦੇਣਾ ਚਾਹੀਦਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਖਣਿਜ ਫ਼ਾਊਂਡੇਸ਼ਨ (ਡਿਸਟ੍ਰਿਕਟ ਮਿਨਰਲ ਫ਼ਾਊਂਡੇਸ਼ਨ), ਜਿਸ ਦਾ ਜ਼ਿਕਰ ਪਿਛਲੇ ਕੇਂਦਰੀ ਬਜਟ ਵਿੱਚ ਕੀਤਾ ਗਿਆ ਸੀ, ਰਾਹੀਂ ਕਬਾਇਲੀ ਭਾਈਚਾਰਿਆਂ ਦੇ ਵਿਕਾਸ ਲਈ ਫੰਡ ਟ੍ਰਾਂਸਫ਼ਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਖਣਿਜ ਪਦਾਰਥਾਂ ਨਾਲ ਭਰਪੂਰ ਜ਼ਿਲ੍ਹਿਆਂ ਦੇ ਵਿਕਾਸ ਲਈ ਵੱਡੀ ਮਾਤਰਾ ਵਿੱਚ ਧਨ ਉਪਲੱਬਧ ਹੋ ਸਕੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਜ਼ਮੀਨਦੋਜ਼ ਖਾਣਾਂ ਅਤੇ ਕੋਲਾ ਗੈਸੀਕਰਨ ਜਿਹੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨ ਲਈ ਵਚਨਬੱਧ ਹੈ, ਜਿਸ ਨਾਲ ਕਬਾਇਲੀ ਅਬਾਦੀਆਂ ਵਿੱਚ ਗੜਬੜੀ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਰੂਰਬਨ ਮਿਸ਼ਨ ਦਾ ਵੀ ਜ਼ਿਕਰ ਕੀਤਾ, ਜੋ ਦਿਹਾਤੀ ਵਿਕਾਸ ਕੇਂਦਰਾਂ ਦੇ ਵਿਕਾਸ ਉੱਤੇ ਕੇਂਦ੍ਰਿਤ ਹੈ।

——-

AKT/HS