Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦਿੱਲੀ ਹਾਈ ਕੋਰਟ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਦਿੱਲੀ ਹਾਈ ਕੋਰਟ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਹਾਈ ਕੋਰਟ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਨਾਲ ਸਬੰਧਤ ਸਮਾਰੋਹ ਵਿੱਚ ਹਿੱਸਾ ਲਿਆ।
ਉਨ੍ਹਾਂ ਨੇ ਅਜਿਹੇ ਸਾਰੇ ਵਿਅਕਤੀਆਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਦਿੱਤੀ, ਜਿਹੜੇ ਪਿਛਲੇ ਪੰਜ ਦਹਾਕਿਆਂ ਦੌਰਾਨ ਦਿੱਲੀ ਹਾਈ ਕੋਰਟ ਨਾਲ ਜੁੜੇ ਰਹੇ ਹਨ। ਇਸ ਸੰਦਰਭ ਵਿੱਚ, ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਅਕਤੀਆਂ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ।

ਇਕੱਤੀ ਅਕਤੂਬਰ ਦੇ ਦਿਨ ਸਰਦਾਰ ਪਟੇਲ ਦੀ ਜਨਮ ਵਰ੍ਹੇਗੰਢ ਵੀ ਹੁੰਦੀ ਹੈ, ਇਸ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਇੱਕ ਅਜਿਹੇ ਵਕੀਲ ਸਨ, ਜਿਨ੍ਹਾਂ ਆਪਣਾ ਜੀਵਨ ਰਾਸ਼ਟਰ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ‘ਆਲ ਇੰਡੀਆ ਸਿਵਲ ਸਰਵਿਸਜ਼’ ਦੀ ਸਿਰਜਣਾ ਸਮੇਤ ਸਰਦਾਰ ਪਟੇਲ ਵੱਲੋਂ ਪਾਏ ਯੋਗਦਾਨ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਵਿਕਲਪਕ ਵਿਵਾਦ ਸਮਾਧਾਨ ਤੰਤਰ ਨੂੰ ਸ਼ਕਤੀ ਦੇਣ ਲਈ ਕਾਨੂੰਨੀ ਭਾਈਚਾਰੇ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ। ਨਿਆਂਪਾਲਿਕਾ ਸਾਹਮਣੇ ਉੱਭਰ ਰਹੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ, ਉਨ੍ਹਾਂ ਭਵਿੱਖ ਲਈ ਇੱਕ ਰੂਪ-ਰੇਖਾ ਤਿਆਰ ਕਰਨ ਦਾ ਸੱਦਾ ਦਿੱਤਾ।

***

AKT/SH