Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਵਰਲਡ’ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’(‘Make in India, Make for the World’) ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ ਹੈ। 

ਲੌਕਹੀਡ ਮਾਰਟਿਨ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO-ਸੀਈਓ), ਜਿਮ ਟੈਕਲੈੱਟ (Jim Taiclet) ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਲੌਕਹੀਡ ਮਾਰਟਿਨ (@LockheedMartin)  ਦੇ ਮੁੱਖ ਕਾਰਜਕਾਰੀ ਅਧਿਕਾਰੀ ਜਿਮ ਟੈਕਲੈੱਟ (Jim Taiclet) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। ਲੌਕਹੀਡ ਮਾਰਟਿਨ ਭਾਰਤ-ਅਮਰੀਕਾ ਏਅਰੋਸਪੇਸ ਅਤੇ ਰੱਖਿਆ ਉਦਯੋਗਿਕ ਸਹਿਯੋਗ ਵਿੱਚ ਇੱਕ ਪ੍ਰਮੁੱਖ ਸਾਂਝੇਦਾਰ ਹੈ। ਅਸੀਂ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’(‘Make in India, Make for the World”) ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇਸ ਦੀ ਪ੍ਰਤੀਬੱਧਤਾ ਦਾ ਸੁਆਗਤ ਕਰਦੇ ਹਾਂ।”

 

***

 

ਡੀਐੱਸ/ਆਰਟੀ