Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਚੇਨੱਈ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਚੇਨੱਈ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਦੀ ਵੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਹਰ ਮ੍ਰਿਤਕ ਦੇ ਨਜ਼ਦੀਕੀ ਵਾਰਿਸ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ:

‘‘ਤਾਮਿਲਨਾਡੂ ਦੇ ਚੇਨੱਈ ਵਿੱਚ ਇਮਾਰਤ ਢਹਿਣ ਕਾਰਨ ਹੋਏ ਹਾਦਸੇ ਤੋਂ ਦੁਖੀ ਹਾਂ। ਇਸ ਔਖੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰ ਮ੍ਰਿਤਕ ਦੇ ਨਜ਼ਦੀਕੀ ਵਾਰਿਸ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodi”

***********

ਪੀਕੇ/ਕੇਸੀ/ਪੀਕੇ