Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਨਾਮਜ਼ਦ ਰਾਜਦੂਤ ਸ਼੍ਰੀ ਸਰਜੀਓ ਗੋਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਨਾਮਜ਼ਦ ਰਾਜਦੂਤ ਸ਼੍ਰੀ ਸਰਜੀਓ ਗੋਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਗੋਰ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦਾ ਕਾਰਜਕਾਲ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਭਾਰਤ ਵਿੱਚ ਅਮਰੀਕਾ ਦੇ ਨਾਮਜ਼ਦ ਰਾਜਦੂਤ ਸ਼੍ਰੀ ਸਰਜੀਓ ਗੋਰ ਨੂੰ ਮਿਲ ਕੇ ਖ਼ੁਸ਼ੀ ਹੋਈ। ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ।

@SergioGor”

*********

ਐੱਮਜੇਪੀਐੱਸ/ਐੱਸਟੀ