Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਰਵੀ ਨਾਇਕ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਸਰਕਾਰ ਦੇ ਮੰਤਰੀ ਸ਼੍ਰੀ ਰਵੀ ਨਾਇਕ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਨਾਇਕ ਨੂੰ ਇੱਕ ਤਜਰਬੇਕਾਰ ਪ੍ਰਸ਼ਾਸਕ ਅਤੇ ਸਮਰਪਿਤ ਲੋਕ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗੋਆ ਦੀ ਵਿਕਾਸ ਯਾਤਰਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਨਾਇਕ ਖ਼ਾਸ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਦੇ ਪ੍ਰਤੀ ਸਮਰਪਿਤ ਸਨ।

ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਗੋਆ ਸਰਕਾਰ ਦੇ ਮੰਤਰੀ ਸ਼੍ਰੀ ਰਵੀ ਨਾਇਕ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਇੱਕ ਤਜਰਬੇਕਾਰ ਪ੍ਰਸ਼ਾਸਕ ਅਤੇ ਸਮਰਪਿਤ ਲੋਕ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗੋਆ ਦੇ ਵਿਕਾਸ ਦੇ ਰਾਹ ਨੂੰ ਖ਼ੁਸ਼ਹਾਲ ਬਣਾਇਆ। ਉਹ ਖ਼ਾਸ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਚਾਹਵਾਨ ਸਨ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

************

ਐੱਮਜੇਪੀਐੱਸ/ਵੀਜੇ