Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 13 ਦਸੰਬਰ, 2001 ਨੂੰ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੌਰਾਨ ਭਾਰਤ ਦੀ ਸੰਸਦ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਬਹਾਦਰ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਫ਼ਰਜ਼ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾ ਨਾਲ ਯਾਦ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਗੰਭੀਰ ਖ਼ਤਰੇ ਦੇ ਸਮੇਂ ਵੀ ਉਨ੍ਹਾਂ ਦੀ ਹਿੰਮਤ, ਚੌਕਸੀ ਅਤੇ ਅਟੁੱਟ ਸਮਰਪਣ ਹਰ ਨਾਗਰਿਕ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਐੱਕਸ ‘ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:

“ਅੱਜ ਦੇ ਦਿਨ ਸਾਡਾ ਦੇਸ਼ ਉਨ੍ਹਾਂ ਲੋਕਾਂ ਨੂੰ ਯਾਦ ਕਰਦਾ ਹੈ, ਜਿਨ੍ਹਾਂ ਨੇ 2001 ਵਿੱਚ ਸਾਡੀ ਸੰਸਦ ‘ਤੇ ਹੋਏ ਘਿਨਾਉਣੇ ਹਮਲੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਗੰਭੀਰ ਖ਼ਤਰੇ ਦੇ ਬਾਵਜੂਦ, ਉਨ੍ਹਾਂ ਦੀ ਹਿੰਮਤ, ਚੌਕਸੀ ਅਤੇ ਫ਼ਰਜ਼ ਪ੍ਰਤੀ ਸਮਰਪਣ ਸ਼ਲਾਘਾਯੋਗ ਸੀ। ਭਾਰਤ ਉਨ੍ਹਾਂ ਦੀ ਸਰਬ-ਉੱਚ ਕੁਰਬਾਨੀ ਲਈ ਹਮੇਸ਼ਾ ਸ਼ੁਕਰਗੁਜ਼ਾਰ ਰਹੇਗਾ।”

 

***************

ਐੱਮਜੇਪੀਐੱਸ/ਐੱਸਆਰ