Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸਾਖ ਰਿਫ਼ਾਈਨਰੀ ਵਿਖੇ ਰਹਿੰਦ-ਖੂੰਹਦ ਅਪਗ੍ਰੇਡੇਸ਼ਨ ਸਹੂਲਤ ਦੀ ਸ਼ੁਰੂਆਤ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੀ ਵਿਸਾਖ ਰਿਫ਼ਾਈਨਰੀ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚਪੀਸੀਐੱਲ) ਦੇ ਰਹਿੰਦ-ਖੂੰਹਦ ਅਪਗ੍ਰੇਡੇਸ਼ਨ ਸਹੂਲਤ (ਆਰਯੂਐੱਫ਼) ਦੀ ਸਫਲ ਸ਼ੁਰੂਆਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਊਰਜਾ ਸੁਰੱਖਿਆ ਅਤੇ ਸਵੈ-ਨਿਰਭਰਤਾ ਵੱਲ ਭਾਰਤ ਦਾ ਇੱਕ ਮਹੱਤਵਪੂਰਨ ਕਦਮ ਦੱਸਿਆ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਸਵੈ-ਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਊਰਜਾ ਸੁਤੰਤਰਤਾ ਨੂੰ ਉਤਸ਼ਾਹਿਤ ਕਰਨ ਦੇ ਰਾਸ਼ਟਰ ਦੇ ਯਤਨਾਂ ਨੂੰ ਤੇਜ਼ ਕਰਦੀ ਹੈ।

ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਵੱਲੋਂ ਐੱਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਇਹ ਅਤਿ-ਆਧੁਨਿਕ ਸਹੂਲਤ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਸਾਡੇ ਯਤਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ, ਜਿਸ ਸਦਕਾ ਇਸ ਖੇਤਰ ਵਿੱਚ ਅਸੀਂ ਸਵੈ-ਨਿਰਭਰ ਬਣਾਂਗੇ”

 

@HardeepSPuri”

 

**********

 ਐੱਮਜੇਪੀਐੱਸ/ਐੱਸਆਰ