Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਪਹਿਲ ਦੇ ਇੱਕ ਦਹਾਕੇ ਦੇ ਪੂਰੇ ਹੋਣ ‘ਤੇ ਨਵੀਂ ਦਿੱਲੀ ਵਿੱਚ ਆਯੋਜਿਤ ਸਮਾਗਮ ਵਿੱਚ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਪਹਿਲ ਦੇ ਇੱਕ ਦਹਾਕੇ ਦੇ ਪੂਰੇ ਹੋਣ ‘ਤੇ ਨਵੀਂ ਦਿੱਲੀ ਵਿੱਚ ਆਯੋਜਿਤ ਸਮਾਗਮ ਵਿੱਚ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ‘ਤੇ  ਸਟਾਰਟਅੱਪ ਇੰਡੀਆ ਪਹਿਲ ਦੇ ਇੱਕ ਦਹਾਕੇ ਦੇ ਪੂਰੇ ਹੋਣ ਦੇ ਮੌਕੇ ਆਯੋਜਿਤ ਸਮਾਗਮ ਵਿੱਚ ਆਪਣੇ ਭਾਸ਼ਣ ਦੀਆਂ ਝਲਕੀਆਂ ਸਾਂਝਾ ਕੀਤੀਆਂ । 

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

“ਅੱਜ ਅਸੀਂ #10YearsOfStartupIndia (ਸਟਾਰਟਅੱਪ ਇੰਡੀਆ ਦੇ 10 ਸਾਲ) ਮਨਾ ਰਹੇ ਹਾਂ।

ਸਟਾਰਟਅੱਪ ਦੀ ਦੁਨੀਆ ਵਿੱਚ ਪਿਛਲਾ ਦਹਾਕਾ ਕਈ ਅਜਿਹੀਆਂ ਪ੍ਰਾਪਤੀਆਂ ਦਾ ਗਵਾਹ ਰਿਹਾ ਹੈ, ਜੋ ਸਪਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਇਹ ਕਿਵੇਂ ਇਹ ਈਕੋਸਿਸਟਮ ਨਵੀਨਤਾ ਅਤੇ ਵਿਕਾਸ ਨੂੰ ਗਤੀ ਦੇ ਰਿਹਾ ਹੈ।”

 

“#10YearsOfStartupIndia (ਸਟਾਰਟਅੱਪ ਇੰਡੀਆ ਦੇ 10 ਸਾਲ) ਨੇ ਪੁਰਾਣੀ ਅਤੇ ਰਵਾਇਤੀ ਸੋਚ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਸੰਭਵ ਹੋਇਆ ਹੈ।”

 

“ਸਟਾਰਟਅੱਪ ਇੰਡੀਆ ਇੱਕ ਅਜਿਹਾ ਸ਼ਕਤੀਸ਼ਾਲੀ ਪਲੇਟਫ਼ਾਰਮ ਹੈ, ਜੋ ਵਿਭਿੰਨ ਖੇਤਰਾਂ ਨੂੰ ਨਵੇਂ ਮੌਕਿਆਂ ਨਾਲ ਜੋੜਦਾ ਹੈ।

#10YearsOfStartupIndia”

 

“ਸਾਡਾ ਉਦੇਸ਼ ਇਹ ਹੈ ਕਿ ਅਗਲੇ ਦਸ ਸਾਲਾਂ ਵਿੱਚ, ਅਸੀਂ ਸਟਾਰਟਅੱਪ ਦੀ ਦੁਨੀਆ ਵਿੱਚ ਮੌਜੂਦਾ ਗਤੀ ਨੂੰ ਹੋਰ ਅੱਗੇ ਵਧਾਈਏ ਤਾਂ ਜੋ ਭਾਰਤ ਉੱਭਰ ਰਹੇ ਰੁਝਾਨ ਅਤੇ ਭਵਿੱਖਮੁਖੀ ਤਕਨਾਲੋਜੀਆਂ ਵਿੱਚ ਦੁਨੀਆ ਦੀ ਅਗਵਾਈ ਕਰੇ।  

 #10YearsOfStartupIndia”

******

ਐੱਮਜੇਪੀਐੱਸ/ਐੱਸਆਰ