Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਆਂਦਰੇਜ ਪਲੇਨਕੋਵਿਕ ਦਾ ਭਾਰਤ ਦੌਰਾ

ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਆਂਦਰੇਜ ਪਲੇਨਕੋਵਿਕ ਦਾ ਭਾਰਤ ਦੌਰਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਆਈ ਇੰਪੈਕਟ ਸੰਮੇਲਨ ਦੇ ਮੌਕੇ ‘ਤੇ ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਆਂਦਰੇਜ ਪਲੇਨਕੋਵਿਕ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ, ਮਹਾਮਹਿਮ ਆਂਦਰੇਜ ਪਲੇਨਕੋਵਿਕ 18-21 ਫਰਵਰੀ, 2026 ਤੱਕ ਏਆਈ ਇੰਪੈਕਟ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦਾ ਦੌਰਾ ਕਰ ਰਹੇ ਹਨ, ਜੋ ਕਿ ਕਿਸੇ ਵੀ ਕ੍ਰੋਏਸ਼ੀਆਈ ਪ੍ਰਧਾਨ ਮੰਤਰੀ ਦਾ ਭਾਰਤ ਦਾ ਪਹਿਲਾ ਦੌਰਾ ਹੈ। ਦੋਵਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਸੰਪਰਕ, ਸਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕ-ਦਰ-ਲੋਕ ਸਬੰਧਾਂ ਸਮੇਤ ਵਿਆਪਕ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਢੰਗ-ਤਰੀਕਿਆਂ ‘ਤੇ ਚਰਚਾ ਕੀਤੀ। 

ਇਤਿਹਾਸਕ ਭਾਰਤ-ਈਯੂ ਐੱਫਟੀਏ ਨੂੰ ਸਿਰੇ ਚਾੜ੍ਹਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੇ ਦੁਵੱਲੇ ਵਪਾਰ ਨੂੰ ਵਧਾਉਣ ਲਈ ਸਮਝੌਤੇ ਨੂੰ ਜਲਦੀ ਲਾਗੂ ਕਰਨ ਦੀ ਅਪੀਲ ਕੀਤੀ। ਆਪਸੀ ਹਿੱਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।

ਦੋਵਾਂ ਧਿਰਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਰੌਸ਼ਨ ਭਵਿੱਖ ਦੀ ਤਿਆਰੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਦੀ ਵਰਤੋਂ ‘ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਯੋਗ ਅਤੇ ਆਯੁਰਵੇਦ ਦੀ ਤੰਦਰੁਸਤੀ ਪਰੰਪਰਾ ਵਿੱਚ ਕ੍ਰੋਏਸ਼ੀਆ ਦੀ ਦਿਲਚਸਪੀ ਅਤੇ ਵਿਸ਼ਵਾਸ ਦੀ ਤਹਿ ਦਿਲੋਂ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਜੂਨ, 2025 ਵਿੱਚ ਕ੍ਰੋਏਸ਼ੀਆ ਦਾ ਇਤਿਹਾਸਕ ਦੌਰਾ ਕੀਤਾ ਸੀ, ਜੋ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਫ਼ੇਰੀ ਸੀ।

****

ਐੱਮਜੇਪੀਐੱਸ/ਐੱਸਆਰ