Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੀਐੱਮ ਸੂਰਿਆ ਘਰ ਯੋਜਨਾ ਤਹਿਤ 30 ਲੱਖ ਘਰਾਂ ਵੱਲੋਂ ਛੱਤ ’ਤੇ ਸੋਲਰ ਊਰਜਾ ਅਪਣਾਉਣ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਵਿੱਚ 30 ਲੱਖ ਘਰਾਂ ਨੂੰ ਛੱਤਾਂ ’ਤੇ ਸੋਲਰ ਨਾਲ ਸਸ਼ਕਤ ਬਣਾਉਣ ਦੀ ਸਫਲਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੂੰ ਭਾਰਤ ਦੀ ਸਾਫ਼ ਊਰਜਾ ਯਾਤਰਾ ਵਿੱਚ ਇੱਕ ਸ਼ਲਾਘਾਯੋਗ ਪ੍ਰਾਪਤੀ ਦੱਸਿਆ।

ਪ੍ਰਧਾਨ ਮੰਤਰੀ ਨੇ ਛੱਤ ’ਤੇ ਸੋਲਰ ਅਪਣਾਉਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਕਰ ਕੀਤਾ ਕਿ ਇਹ ਪਹਿਲ ਨਾਗਰਿਕਾਂ ਵਿੱਚ ਬੱਚਤ, ਸਥਿਰਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਯੋਜਨਾ ਊਰਜਾ ਸਵੈ-ਨਿਰਭਰ, ਵਾਤਾਵਰਣ-ਅਨੁਕੂਲ ਅਤੇ ਭਵਿੱਖ ਲਈ ਤਿਆਰ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਰਕਾਰ ਦੇ ਯਤਨਾਂ ਦਾ ਇੱਕ ਅਨਿੱਖੜਵਾਂ ਅੰਗ ਹੈ ।

ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਪੋਸਟ ਕੀਤਾ;

“ਭਾਰਤ ਦੀ ਸਾਫ਼ ਊਰਜਾ ਯਾਤਰਾ ਵਿੱਚ ਇੱਕ ਸ਼ਲਾਘਾਯੋਗ ਪ੍ਰਾਪਤੀ!

ਉਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਜਿਨ੍ਹਾਂ ਨੇ ਇਸ ਯੋਜਨਾ ਦਾ ਲਾਭ ਲਿਆ ਹੈ ਅਤੇ ਛੱਤ ’ਤੇ ਸੋਲਰ ਅਪਣਾਇਆ ਹੈ, ਜਿਸ ਨਾਲ ਬੱਚਤ, ਟਿਕਾਊ ਜੀਵਨ ਸ਼ੈਲੀ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤੀ ਮਿਲੀ ਹੈ।

ਇਹ ਯੋਜਨਾ ਊਰਜਾ ਸਵੈ-ਨਿਰਭਰ, ਵਾਤਾਵਰਣ-ਅਨੁਕੂਲ ਅਤੇ ਭਵਿੱਖ ਲਈ ਤਿਆਰ ਭਾਰਤ ਦੇ ਨਿਰਮਾਣ ਦੇ ਸਾਡੇ ਯਤਨਾਂ ਦਾ ਇੱਕ ਅਨਿੱਖੜਵਾਂ ਅੰਗ ਹੈ।

#30LakhsPMSuryaGhar”

************

ਐੱਮਜੇਪੀਐੱਸ/ਐੱਸਟੀ