Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਸਹਾਕ ਹਰਜ਼ੋਗ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ 2017 ਵਿੱਚ ਆਪਣੀ ਇਜ਼ਰਾਈਲ ਫੇਰੀ ਅਤੇ 2023 ਵਿੱਚ ਦੁਬਈ ਵਿੱਚ ਰਾਸ਼ਟਰਪਤੀ ਹਰਜ਼ੋਗ ਨਾਲ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਭਾਰਤ-ਇਜ਼ਰਾਈਲ ਸਬੰਧਾਂ ਨੂੰ “ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਲੈ ਕੇ ਜਾਣਾ ਦੁਵੱਲੇ ਸਬੰਧਾਂ ਵਿੱਚ ਇੱਕ ਨਵੀਂ ਸ਼ੁਰੂਆਤ ਹੈ ਅਤੇ ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਵਿਸ਼ਵਾਸ, ਸਾਂਝੇ ਲੋਕਤੰਤਰੀ ਮੁੱਲਾਂ ਅਤੇ ਵਿਸ਼ੇਸ਼ ਦੋਸਤੀ ਨੂੰ ਦਰਸਾਉਂਦਾ ਹੈ। ਦੋਵਾਂ ਆਗੂਆਂ ਨੇ ਵਪਾਰ ਅਤੇ ਤਕਨਾਲੋਜੀ, ਨਵੀਨਤਾ ਅਤੇ ਉੱਦਮ, ਰੱਖਿਆ ਅਤੇ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਸਹਿਯੋਗ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ’ਤੇ ਤਸੱਲੀ ਪ੍ਰਗਟ ਕੀਤੀ।

ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਦੇ ਖੇਤਰੀ ਮੁੱਦਿਆਂ ’ਤੇ ਵੀ ਚਰਚਾ ਕੀਤੀ। ਗਾਜ਼ਾ ਸ਼ਾਂਤੀ ਯੋਜਨਾ ਲਈ ਆਪਣਾ ਸਮਰਥਨ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਪ੍ਰਾਪਤ ਕਰਨ ਦੀ ਪਹਿਲਕਦਮੀ ਨਾਲ ਹੋ ਰਹੀ ਪ੍ਰਗਤੀ ’ਤੇ ਤਸੱਲੀ ਪ੍ਰਗਟ ਕੀਤੀ।

ਦੋਵਾਂ ਦੇਸ਼ਾਂ ਦੇ ਸਾਂਝੇ ਵਾਤਾਵਰਣ ਮੁੱਲਾਂ ਨੂੰ ਦਰਸਾਉਂਦੇ ਹੋਏ ਇੱਕ ਵਿਸ਼ੇਸ਼ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਹਰਜ਼ੋਗ ਅਤੇ ਪਹਿਲੀ ਮਹਿਲਾ ਦੇ ਨਾਲ, ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਰਾਸ਼ਟਰਪਤੀ ਭਵਨ ਦੇ ਬਾਗ਼ ਵਿੱਚ ਇੱਕ ਪੌਦਾ ਲਗਾਇਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਹਰਜ਼ੋਗ ਦਾ ਉਨ੍ਹਾਂ ਦੇ ਗਰਮਜੋਸੀ ਅਤੇ ਮਹਿਮਾਨ ਨਿਵਾਜ਼ੀ ਅਤੇ ਭਾਰਤ-ਇਜ਼ਰਾਈਲ ਭਾਈਵਾਲੀ ਲਈ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ।

*********

ਐੱਮਜੇਪੀਐੱਸ/ਪੀਕੇਕੇ