Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਖ਼ੁਸ਼ਹਾਲੀ, ਸਿਹਤ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਪੂਰਤੀ ਲਈ ਪ੍ਰਾਰਥਨਾ ਕੀਤੀ ਹੈ।

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਆਰੰਭ ਵਿੱਚ ਦੇਵੀ ਸ਼ੈਲਪੁਤਰੀ ਦੀ ਦੈਵੀ ਕਿਰਪਾ ਦਾ ਵਰਣਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ’ਤੇ ਦੇਵੀ ਨੂੰ ਸਮਰਪਿਤ ਇੱਕ ਭਗਤੀ ਗੀਤ ਸਾਂਝਾ ਕਰਦੇ ਹੋਏ ਕਿਹਾ ਕਿ ਦੇਵੀ ਦੀ ਅਪਾਰ ਕਿਰਪਾ ਸਦਕਾ ਸਾਰੇ ਨਾਗਰਿਕਾਂ ਦਾ ਕਲਿਆਣ ਯਕੀਨੀ ਹੋਵੇਗਾ ਅਤੇ ਵਿਕਸਤ ਭਾਰਤ ਦੇ ਸਮੂਹਿਕ ਟੀਚੇ ਨੂੰ ਹਾਸਲ ਕਰਨ ਦੀ ਪ੍ਰੇਰਣਾ ਮਿਲੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਕਈ ਪੋਸਟਾਂ ਦੀ ਲੜੀ ਵਿੱਚ ਲਿਖਿਆ:

“देशभर के मेरे परिवारजनों को नवरात्रि की हार्दिक मंगलकामनाएं। शक्ति की आराधना का यह दिव्य अवसर आप सभी के लिए सुख, सौभाग्य, समृद्धि और उत्तम स्वास्थ्य लेकर आए। शक्तिस्वरूपा मां दुर्गा की असीम कृपा से सबका कल्याण हो, जिससे विकसित भारत के हमारे संकल्प को भी नई ऊर्जा मिले। जय अंबे जगदंबे मां!”

“नवरात्रि के पहले दिन मां दुर्गा के प्रथम स्वरूप देवी शैलपुत्री की पूजा का विधान है। उनके आशीर्वाद से हर किसी के जीवन में संयम, शांति और सकारात्मक ऊर्जा का संचार हो, यही कामना है।

वन्दे वाञ्छितलाभाय चन्द्रार्धकृतशेखराम्।
वृषारूढां शूलधरां शैलपुत्रीं यशस्विनीम्॥”

ਮੈਂ ਦੇਵੀ ਸ਼ੈਲਪੁੱਤਰੀ ਨੂੰ ਨਮਨ ਕਰਦਾ ਹਾਂ, ਜੋ ਆਪਣੇ ਭਗਤਾਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰਦੀ ਹੈ, ਜਿਸ ਦੇ ਮੱਥੇ ‘ਤੇ ਅਰਧਚੰਦਰਮਾ ਹੈ, ਜੋ ਬਲਦ ਦੀ ਸਵਾਰੀ ਕਰਦੀ ਹੈ ਅਤੇ ਜਿਸ ਦੇ ਹੱਥ ਵਿੱਚ ਤ੍ਰਿਸ਼ੂਲ ਹੈ। ਉਹ ਇੱਕ ਮਹਿਮਾਵਾਨ ਅਤੇ ਸਤਿਕਾਰਯੋਗ ਦੇਵੀ ਹੈ।

“जगतजननी मां दुर्गा के चरणों में कोटि-कोटि देशवासियों की ओर से मेरा नमन और वंदन! नवरात्रि के पावन पर्व पर देवी मां से विनती है कि वे हर किसी को अपने स्नेह और अनुकंपा का आशीर्वाद प्रदान करें। जय माता दी!” 

********

ਐੱਮਜੇਪੀਐੱਸ/ਪੀਆਰਕੇ