Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਈਦ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਤੇ ਖੇਤਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਤੇ ਕਤਰ ਦੇ ਲੋਕਾਂ ਨੂੰ ਈਦ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਚਰਚਾ ਦੌਰਾਨ ਪ੍ਰਧਾਨ ਮੰਤਰੀ ਨੇ ਕਤਰ ਦੇ ਨਾਲ ਭਾਰਤ ਦੀ ਇੱਕਜੁੱਟਤਾ ਨੂੰ ਦੁਹਰਾਇਆ ਅਤੇ ਖੇਤਰ ਦੇ ਊਰਜਾ ਬੁਨਿਆਦੀ ਢਾਂਚੇ ’ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਸ਼੍ਰੀ ਮੋਦੀ ਨੇ ਕਤਰ ਵਿੱਚ ਭਾਰਤੀ ਭਾਈਚਾਰੇ ਨੂੰ ਦਿੱਤੀ ਗਈ ਦੇਖਭਾਲ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰਹਿਣ ਦੀ ਉਮੀਦ ਪ੍ਰਗਟਾਈ। ਦੋਵਾਂ ਨੇਤਾਵਾਂ ਨੇ ਹੋਰਮੁਜ਼ ਜਲਡਮਰੂਮੱਧ (Strait of Hormuz) ਤੋਂ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਦੇ ਪ੍ਰਤੀ ਆਪਣੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਮੇਰੇ ਭਰਾ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਤੇ ਕਤਰ ਦੇ ਲੋਕਾਂ ਨੂੰ ਈਦ ਦੀਆਂ ਦਿਲੋਂ ਵਧਾਈਆਂ ਦਿੱਤੀਆਂ।

ਅਸੀਂ ਇਹ ਦੁਹਰਾਇਆ ਕਿ ਅਸੀਂ ਕਤਰ ਦੇ ਨਾਲ ਇਕਜੁੱਟਤਾ ਨਾਲ ਖੜ੍ਹੇ ਹਾਂ ਅਤੇ ਖੇਤਰ ਦੇ ਊਰਜਾ ਬੁਨਿਆਦੀ ਢਾਂਚੇ ’ਤੇ ਹੋਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ।

ਭਾਰਤੀ ਭਾਈਚਾਰੇ ਨੂੰ ਦਿੱਤੀ ਗਈ ਦੇਖਭਾਲ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰਹਿਣ ਦੀ ਉਮੀਦ ਪ੍ਰਗਟਾਈ।

ਅਸੀਂ ਹੋਰਮੁਜ਼ ਜਲਡਮਰੂਮੱਧ ਤੋਂ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਦੇ ਪੱਖ ਵਿੱਚ ਹਾਂ।”

https://x.com/narendramodi/status/2034674328009416809?s=20

****

ਐੱਮਜੇਪੀਐੱਸ/ਪੀਆਰਕੇ