Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਦੇ ਰਾਖਵੇਂਕਰਨ ਬਾਰੇ ਵਿਚਾਰ ਅਧਾਰਤ ਲੇਖ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ‘ਤੇ ਅਖ਼ਬਾਰ ਵਿੱਚ ਲਿਖੇ ਵਿਚਾਰ ਅਧਾਰਤ ਆਪਣੇ ਲੇਖ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਔਰਤਾਂ ਦੇ ਰਾਖਵੇਂਕਰਨ ਨੂੰ ਲਾਗੂ ਕਰਨ ਸਬੰਧੀ ਮਹੱਤਵਪੂਰਨ ਬਿੱਲ ‘ਤੇ ਚਰਚਾ ਅਤੇ ਉਸ ਨੂੰ ਪਾਸ ਕਰਨਾ ਸਿਰਫ਼ ਇੱਕ ਵਿਧਾਨਕ ਪ੍ਰਕਿਰਿਆ ਨਹੀਂ, ਸਗੋਂ ਭਾਰਤ ਦੀ ‘ਨਾਰੀ ਸ਼ਕਤੀ’ ਦੀਆਂ ਇੱਛਾਵਾਂ ਦਾ ਪ੍ਰਤੀਬਿੰਬ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਸਾਈਟ ਐੱਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਦੇ ਰਾਖਵੇਂਕਰਨ ‘ਤੇ ਇੱਕ ਸੰਪਾਦਕੀ ਵਿਚਾਰ ਅਧਾਰਤ ਲੇਖ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਵਿਧਾਨਕ ਪ੍ਰਕਿਰਿਆ ਨਹੀਂ, ਸਗੋਂ ਭਾਰਤ ਦੀ ‘ਨਾਰੀ ਸ਼ਕਤੀ’ ਦੀਆਂ ਇੱਛਾਵਾਂ ਦਾ ਪ੍ਰਤੀਬਿੰਬ ਹੈ।”

ਇਹ ਥ੍ਰੈੱਡ ਲੇਖ ਦੇ ਮੁੱਖ ਨੁਕਤਿਆਂ ‘ਤੇ ਚਾਨਣਾ ਪਾਉਂਦਾ ਹੈ । 

“ਸਮਾਜ ਦੀ ਤਰੱਕੀ ਉਦੋਂ ਹੀ ਹੁੰਦੀ ਹੈ, ਜਦੋਂ ਔਰਤਾਂ ਦੀ ਤਰੱਕੀ ਹੁੰਦੀ ਹੈ।”

“ਆਰਥਿਕ ਅਤੇ ਸਮਾਜਿਕ ਜੀਵਨ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਨੀਂਹ ਨੂੰ ਮਜ਼ਬੂਤ ​​ਕਰਨਾ ਹੈ।”

“ਜਦੋਂ ਔਰਤਾਂ ਪ੍ਰਸ਼ਾਸਨ ਅਤੇ ਪ੍ਰਸ਼ਾਸਕੀ ਫੈਸਲੇ ਲੈਣ ਵਿੱਚ ਹਿੱਸਾ ਲੈਂਦੀਆਂ ਹਨ ਤਾਂ ਉਨ੍ਹਾਂ ਦੇ ਤਜਰਬੇ ਅਤੇ ਅੰਦਰੂਨੀ ਸੂਝ-ਬੂਝ ਨਾਲ ਚਰਚਾਵਾਂ ਗੁਣਕਾਰੀ ਹੁੰਦੀਆਂ ਹਨ ਅਤੇ ਸ਼ਾਸਨ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।”

“ਹੁਣ ਲੋੜ ਹੈ ਕਿ 2029 ਦੀਆਂ ਲੋਕ ਸਭਾ ਚੋਣਾਂ ਅਤੇ ਨਾਲ ਹੀ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਔਰਤਾਂ ਦੇ ਰਾਖਵੇਂਕਰਨ ਨਾਲ ਕਰਵਾਈਆਂ ਜਾਣ।”

“ਸਤੰਬਰ, 2023 ਵਿੱਚ ਸੰਸਦ ਨੇ ਸਰਬਸੰਮਤੀ ਨਾਲ ਨਾਰੀ ਸ਼ਕਤੀ ਵੰਦਨ ਕਾਨੂੰਨ ਪਾਸ ਕੀਤਾ ਸੀ ।”

“ਔਰਤਾਂ ਦੀ ਨੁਮਾਇੰਦਗੀ ਨੂੰ ਅੱਗੇ ਵਧਾਉਣ ਵਿੱਚ ਹੋਣ ਵਾਲੀ ਦੇਰੀ ਅਸਲ ਵਿੱਚ ਸਾਡੇ ਲੋਕਤੰਤਰ ਦੀ ਗੁਣਵੱਤਾ ਅਤੇ ਸਮਾਵੇਸ਼ ਨੂੰ ਮਜ਼ਬੂਤ ​​ਕਰਨ ਵਿੱਚ ਹੋਣ ਵਾਲੀ ਦੇਰੀ ਹੈ।”

“ਮਹਿਲਾਵਾਂ ਲਈ ਰਾਖਵਾਂਕਰਨ ਬਿੱਲ ਪਾਸ ਕਰਨ ਵਿੱਚ ਵੱਧ ਤੋਂ ਵੱਧ ਵਿਆਪਕ ਸਹਿਮਤੀ ਝਲਕਣੀ ਚਾਹੀਦੀ ਹੈ ਅਤੇ ਇਹ  ਵਿਆਪਕ ਰਾਸ਼ਟਰੀ ਹਿੱਤ ਵੱਲੋਂ ਨਿਰਦੇਸ਼ਿਤ  ਹੋਣਾ ਚਾਹੀਦਾ ਹੈ।”

“ਆਓ ਆਪਾਂ ਸਾਰੇ ਮਿਲ ਕੇ ਅੱਗੇ ਵਧੀਏ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਬਣਾਈਏ ਅਤੇ ਰਾਸ਼ਟਰੀ ਤਰੱਕੀ ਲਈ ਆਪਣੀ ਨਾਰੀ ਸ਼ਕਤੀ ਨੂੰ ਸਸ਼ਕਤ ਬਣਾਈਏ।”

“ਇਸ ਲੇਖ ਨੂੰ ਇੱਥੇ ਪੜ੍ਹੋ: https://nm-4.com/Tbn4Gs”

*********

ਐੱਮਜੇਪੀਐੱਸ/ਪੀਆਰਕੇ