Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਸਾਲ ਅੱਜ ਹੀ ਦੇ ਦਿਨ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀੜਤਾਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਪ੍ਰਧਾਨ ਮੰਤਰੀ ਨੇ ਇਸ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਰਹਿਣ ਦੀ ਰਾਸ਼ਟਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੁੱਖ ਦੀ ਇਸ ਘੜੀ ਵਿੱਚ ਇੱਕਜੁੱਟ ਹੈ ਅਤੇ ਅੱਤਵਾਦ ਵਿਰੁੱਧ ਉਸ ਦਾ ਦ੍ਰਿੜ੍ਹ ਸੰਕਲਪ ਅਟੁੱਟ ਹੈ। ਉਨ੍ਹਾਂ ਦੁਹਰਾਇਆ ਕਿ ਦੇਸ਼ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਨਹੀਂ ਝੁਕੇਗਾ ਅਤੇ ਅੱਤਵਾਦੀਆਂ ਦੇ ਖ਼ਤਰਨਾਕ ਇਰਾਦੇ ਕਦੇ ਵੀ ਸਫਲ ਨਹੀਂ ਹੋਣਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਲਿਖਿਆ:

“ਪਿਛਲੇ ਸਾਲ ਅੱਜ ਦੇ ਦਿਨ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਜੋ ਇਸ ਨੁਕਸਾਨ ਤੋਂ ਉੱਭਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇੱਕ ਰਾਸ਼ਟਰ ਵਜੋਂ ਅਸੀਂ ਸੋਗ ਅਤੇ ਦ੍ਰਿੜ੍ਹ ਇਰਾਦੇ ਨਾਲ ਇੱਕਜੁੱਟ ਹਾਂ। ਭਾਰਤ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਕਦੇ ਨਹੀਂ ਝੁਕੇਗਾ। ਅੱਤਵਾਦੀਆਂ ਦੇ ਖ਼ਤਰਨਾਕ ਇਰਾਦੇ ਕਦੇ ਸਫਲ ਨਹੀਂ ਹੋਣਗੇ।”

*****

ਐੱਮਜੇਪੀਐੱਸ/ਵੀਜੇ