Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਲਸਾਡ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ: 

“ਗੁਜਰਾਤ ਦੇ ਵਲਸਾਡ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

************

ਐੱਮਜੇਪੀਐੱਸ/ਵੀਜੇ