Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਕਰਤੱਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰ ਦੀ ਮਰਿਆਦਾ ਅਤੇ ਸਨਮਾਨ ਦੀ ਰਾਖੀ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਾਹਸ ਅਤੇ ਬਹਾਦਰੀ ‘ਤੇ ਹਰੇਕ ਨਾਗਰਿਕ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਭਾਰਤ ਮਾਤਾ ਲਈ ਸਭ ਕੁਝ ਕੁਰਬਾਨ ਕਰਨ ਦਾ ਉਨ੍ਹਾਂ ਦਾ ਜਜ਼ਬਾ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸ਼ਲੋਕ ਸਾਂਝਾ ਕੀਤਾ –

“स्वधर्ममपि चावेक्ष्य न विकंपितुमर्हसि |

धर्म्याधि युद्धाच्छ्रेयोऽन्यत्क्षत्रियौ न विद्यते ||”

ਇਸ ਸ਼ਲੋਕ ਵਿੱਚ ਇਹ ਦੱਸਿਆ ਗਿਆ ਹੈ ਕਿ ਜਦੋਂ ਵਿਅਕਤੀ ਆਪਣੇ ਕਰਤੱਵ ਪ੍ਰਤੀ ਸੁਚੇਤ ਹੋ ਜਾਂਦਾ ਹੈ ਤਾਂ ਉਸਦੇ ਮਨ ਵਿੱਚ ਕਿਸੇ ਵੀ ਤਰ੍ਹਾਂ ਦੀ ਝਿਜਕ ਜਾਂ ਡਰ ਨਹੀਂ ਹੋਣਾ ਚਾਹੀਦਾ, ਕਿਉਂਕਿ ਨਿਆਂ ਦੀ ਵੇਦੀ ‘ਤੇ ਧਰਮ ਅਤੇ ਸਨਮਾਨ ਦੀ ਰਾਖੀ ਲਈ ਕੀਤਾ ਗਿਆ ਸੰਘਰਸ਼ ਇੱਕ ਯੋਧੇ ਲਈ ਆਤਮ-ਕਲਿਆਣ ਦਾ ਸਭ ਤੋਂ ਉੱਤਮ ਅਤੇ ਮਾਣਮੱਤਾ ਮਾਰਗ ਹੈ।

************

ਐੱਮਜੇਪੀਐੱਸ/ਐੱਸਐੱਸ/ਐੱਸਟੀ