Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਵਿੱਚ ਸਰਦਾਰ ਪਟੇਲ ਦੀ ਦੂਰਦ੍ਰਿਸ਼ਟੀ ਅਤੇ ਦ੍ਰਿੜ੍ਹ ਸੰਕਲਪ ਨੇ ਨਿਰਣਾਇਕ ਭੂਮਿਕਾ ਨਿਭਾਈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸੋਮਨਾਥ ਨੂੰ ਭਾਰਤ ਦੇ ਸੱਭਿਅਤਾਗਤ ਗੌਰਵ ਅਤੇ ਅਧਿਆਤਮਿਕ ਨਿਰੰਤਰਤਾ ਦੇ ਪ੍ਰਤੀਕ ਵਜੋਂ ਆਪਣੀ ਪੂਰੀ ਸ਼ਾਨ ਨਾਲ ਮੁੜ-ਸਥਾਪਿਤ ਹੁੰਦਿਆਂ ਦੇਖਣਾ ਸਰਦਾਰ ਪਟੇਲ ਦਾ ਸੁਪਨਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਸਰਦਾਰ ਪਟੇਲ ਦੇ ਇਸ ਵਿਜ਼ਨ ਨੂੰ ਸਾਕਾਰ ਕਰਨ ਦੇ ਪ੍ਰਤੀ ਹਮੇਸ਼ਾ ਵਚਨਬੱਧ ਰਹੇਗਾ। 

ਐਕਸ ‘ਤੇ ਪੋਸਟਾਂ ਦੀ ਸੀਰੀਜ਼ ਵਿੱਚ, ਪ੍ਰਧਾਨ ਮੰਤਰੀ ਨੇ ਲਿਖਿਆ:

ਸੋਮਨਾਥ ਵਿਖੇ, ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀ ਦੂਰ-ਦ੍ਰਿਸ਼ਟੀ ਅਤੇ ਦ੍ਰਿੜ੍ਹ ਸੰਕਲਪ ਨੇ ਮੰਦਿਰ ਦੇ ਪੁਨਰ-ਨਿਰਮਾਣ ਵਿੱਚ ਨਿਰਣਾਇਕ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾ ਸੁਪਨਾ ਸੀ ਕਿ ਸੋਮਨਾਥ ਭਾਰਤ ਦੇ ਸੱਭਿਅਤਾਗਤ ਗੌਰਵ ਅਤੇ ਅਧਿਆਤਮਿਕ ਨਿਰੰਤਰਤਾ ਦੇ ਪ੍ਰਤੀਕ ਵਜੋਂ ਆਪਣੀ ਪੂਰੀ ਸ਼ਾਨ ਨਾਲ ਮੁੜ ਤੋਂ ਜੀਵੰਤ ਹੋ ਜਾਵੇ।

 

“ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਦੂਰਦ੍ਰਿਸ਼ਟੀ ਅਤੇ ਦ੍ਰਿੜ੍ਹ ਸੰਕਲਪ ਨੇ ਮੰਦਿਰ ਦੇ ਪੁਨਰ-ਨਿਰਮਾਣ ਵਿੱਚ ਨਿਰਣਾਇਕ ਭੂਮਿਕਾ ਨਿਭਾਈ ਸੀ। ਸਰਦਾਰ ਪਟੇਲ ਦਾ ਸੁਪਨਾ ਸੀ ਕਿ ਭਾਰਤ ਦੀ ਸੱਭਿਆਚਾਰਕ ਗੌਰਵਗਾਥਾ ਅਤੇ ਅਧਿਆਤਮਿਕ ਨਿਰੰਤਰਤਾ ਦਾ ਪ੍ਰਤੀਕ ਸੋਮਨਾਥ ਆਪਣੀ ਪੂਰੀ ਸ਼ਾਨ ਅਤੇ ਅਧਿਆਤਮਿਕਤਾ ਨਾਲ ਮੁੜ ਤੋਂ ਸਥਾਪਿਤ ਹੋਵੇ। 

ਅਸੀਂ ਰਾਸ਼ਟਰ ਲਈ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਪ੍ਰਤੀ ਹਮੇਸ਼ਾ ਵਚਨਬੱਧ ਰਹਾਂਗੇ।”

 

******************

ਐੱਮਜੇਪੀਐੱਸ/ਐੱਸਐੱਸ/ਪੀਆਰਕੇ/ਏਕੇ