Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਲੀ ਫਲਿਹ ਕਾਦਿਮ ਅਲ-ਜ਼ੈਦੀ ਨੂੰ ਇਰਾਕ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਣ ’ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਰਾਕ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਣ ’ਤੇ ਸ਼੍ਰੀ ਫਲਿਹ ਕਾਦਿਮ ਅਲ-ਜ਼ੈਦੀ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਇਰਾਕ ਨਾਲ ਆਪਣੇ ਲੰਮੇ ਸਮੇਂ ਦੇ ਅਤੇ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਸੰਕਲਪ ਰਖਦਾ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

“ਇਰਾਕ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਅਲੀ ਫਲਿਹ ਕਾਦਿਮ ਅਲ-ਜ਼ੈਦੀ ਨੂੰ ਤਹਿ ਦਿਲੋਂ ਵਧਾਈਆਂ।

ਭਾਰਤ ਇਰਾਕ ਨਾਲ ਆਪਣੇ ਲੰਮੇ ਸਮੇਂ ਦੇ ਅਤੇ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਸਾਰੇ ਖੇਤਰਾਂ ਵਿੱਚ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਹੁਲਾਰਾ ਦੇਣ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ।

ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਦੋਵਾਂ ਦੇਸ਼ਾਂ ਦੀ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।”

****

ਐੱਮਜੇਪੀਐੱਸ/ਐੱਸਐੱਸ/ਵੀਜੇ