Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਰਵੇ ਦੇ ਮਹਾਮਹਿਮ ਰਾਜਾ ਹੈਰਾਲਡ V ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਨਾਰਵੇ ਦੇ ਮਹਾਮਹਿਮ ਰਾਜਾ ਹੈਰਾਲਡ V ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਸਲੋ ਵਿਖੇ ਰਾਇਲ ਪੈਲੇਸ ਵਿੱਚ ਨਾਰਵੇ ਦੇ ਮਹਾਮਹਿਮ ਰਾਜਾ ਹੈਰਾਲਡ V ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਭੇਜੀਆਂ। ਉਨ੍ਹਾਂ ਨੇ ਨਾਰਵੇ ਦੀ ਕੁਦਰਤੀ ਸੁੰਦਰਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਨਾਰਵੇ ਵਿਚਾਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਦੋਸਤਾਨਾ ਸਬੰਧ ਲੋਕਤੰਤਰ, ਕਾਨੂੰਨ ਦੇ ਰਾਜ ਅਤੇ ਲੋਕ-ਕੇਂਦ੍ਰਿਤ ਸੁਸ਼ਾਸਨ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ਦੇ ਅਧਾਰ ’ਤੇ ਲਗਾਤਾਰ ਮਜ਼ਬੂਤ ਹੋ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਅਤੇ ਮਹਾਮਹਿਮ ਰਾਜਾ ਹੈਰਾਲਡ V ਨੇ ਵੱਖ-ਵੱਖ ਖੇਤਰਾਂ, ਵਿਸ਼ੇਸ਼ ਤੌਰ ’ਤੇ ਨਵੀਆਂ ਤਕਨਾਲੋਜੀਆਂ ਵਿੱਚ ਭਾਰਤੀ ਅਤੇ ਨਾਰਵੇਜੀਅਨ ਕੰਪਨੀਆਂ ਵੱਲੋਂ ਕੀਤੀ ਗਈ ਸ਼ਾਨਦਾਰ ਪ੍ਰਗਤੀ ’ਤੇ ਚਰਚਾ ਕੀਤੀ।

ਇਸ ਮੁਲਾਕਾਤ ਤੋਂ ਬਾਅਦ ਮਹਾਮਹਿਮ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ ਗਿਆ ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦਿੱਤੇ ਗਏ ਸ਼ਾਨਦਾਰ ਮਹਿਮਾਨ ਨਿਵਾਜ਼ੀ ਅਤੇ ਸਤਿਕਾਰ ਲਈ ਮਹਾਮਹਿਮ ਦਾ ਧੰਨਵਾਦ ਪ੍ਰਗਟ ਕੀਤਾ।

*****

ਐੱਮਜੇਪੀਐੱਸ/ਐੱਸਐੱਸ/ਵੀਜੇ