ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਜਰ ਜਨਰਲ ਖੰਡੂਰੀ ਨੇ ਹਥਿਆਰਬੰਦ ਸੈਨਾਵਾਂ ਤੋਂ ਲੈ ਕੇ ਰਾਜਨੀਤਿਕ ਜਗਤ ਤੱਕ ਵੱਖ-ਵੱਖ ਖੇਤਰਾਂ ਵਿੱਚ ਬਹੁਮੁੱਲੇ ਯੋਗਦਾਨ ਪਾਏ ਹਨ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੀ ਮੋਦੀ ਨੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉੱਤਰਾਖੰਡ ਦੇ ਵਿਕਾਸ ਪ੍ਰਤੀ ਉਨ੍ਹਾਂ ਦੇ ਦ੍ਰਿੜ੍ਹ ਸਮਰਪਣ ਦਾ ਜ਼ਿਕਰ ਕੀਤਾ ਅਤੇ ਕੇਂਦਰੀ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਨੂੰ ਸੱਚੇ ਅਰਥਾਂ ਵਿੱਚ ਪ੍ਰੇਰਨਾਦਾਇਕ ਦੱਸਿਆ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੰਪਰਕ ਵਿਵਸਥਾ ਵਿੱਚ ਸ਼ਲਾਘਾਯੋਗ ਸੁਧਾਰ ਲਿਆਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਨੇਤਾ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਹਥਿਆਰਬੰਦ ਸੈਨਾਵਾਂ ਅਤੇ ਰਾਜਨੀਤਿਕ ਜਗਤ ਵਿੱਚ ਉਨ੍ਹਾਂ ਨੇ ਅਣਮੁੱਲਾ ਯੋਗਦਾਨ ਦਿੱਤਾ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉੱਤਰਾਖੰਡ ਦੇ ਵਿਕਾਸ ਲਈ ਉਹ ਹਮੇਸ਼ਾ ਸਮਰਪਿਤ ਰਹੇ, ਜੋ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਪਸ਼ਟ ਤੌਰ ’ਤੇ ਨਜ਼ਰ ਆਇਆ। ਕੇਂਦਰੀ ਮੰਤਰੀ ਵਜੋਂ ਉਨ੍ਹਾਂ ਦਾ ਕਾਰਜਕਾਲ ਹਰ ਕਿਸੇ ਨੂੰ ਪ੍ਰੇਰਿਤ ਕਰਨ ਵਾਲਾ ਹੈ। ਦੇਸ਼ ਭਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਲਗਾਤਾਰ ਅਣਥੱਕ ਕੰਮ ਕੀਤੇ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ। ਓਮ ਸ਼ਾਂਤੀ!”
उत्तराखंड के पूर्व मुख्यमंत्री मेजर जनरल भुवन चंद्र खण्डूडी (सेवानिवृत्त) जी के निधन से अत्यंत दुख हुआ है। सशस्त्र बलों से लेकर राजनीतिक जगत में उन्होंने बहुमूल्य योगदान दिया, जिसके लिए उन्हें सदैव याद किया जाएगा। उत्तराखंड के विकास के लिए वे हमेशा समर्पित रहे, जो मुख्यमंत्री के… pic.twitter.com/JNhgOsj0eY
— Narendra Modi (@narendramodi) May 19, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ