Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਅਮਰੀਕਾ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀ ਮਾਰਕੋ ਰੂਬੀਓ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਵਿਦੇਸ਼ ਸਕੱਤਰ ਰੂਬੀਓ ਨੇ ਪ੍ਰਧਾਨ ਮੰਤਰੀ ਨੂੰ ਰੱਖਿਆ, ਰਣਨੀਤਕ ਤਕਨਾਲੋਜੀਆਂ, ਵਪਾਰ ਅਤੇ ਨਿਵੇਸ਼, ਊਰਜਾ ਸੁਰੱਖਿਆ, ਸੰਪਰਕ, ਸਿੱਖਿਆ ਅਤੇ ਆਪਸੀ ਲੋਕ-ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਨਿਰੰਤਰ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਵਿਦੇਸ਼ ਮੰਤਰੀ ਰੂਬੀਓ ਨੇ ਪੱਛਮੀ ਏਸ਼ੀਆ ਦੀ ਸਥਿਤੀ ਸਮੇਤ ਵੱਖ-ਵੱਖ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਅਮਰੀਕੀ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਸ਼ਾਂਤੀ ਯਤਨਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਦੀ ਪੁਸ਼ਟੀ ਕੀਤੀ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਦੇ ਸੱਦੇ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਮੰਤਰੀ ਰੂਬੀਓ ਨੂੰ ਰਾਸ਼ਟਰਪਤੀ ਟਰੰਪ ਤੱਕ ਉਹਨਾਂ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਪਹੁੰਚਾਉਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਵਿਚਾਰ-ਵਟਾਂਦਰੇ ਦੀ ਉਮੀਦ ਹੈ।

 

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ