Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੀਐੱਮ ਸਵਨਿਧੀ ਯੋਜਨਾ ਦੇ ਛੇ ਸਾਲ ਪੂਰੇ ਹੋਣ ਉੱਤੇ ਚਾਨਣਾ ਪਾਇਆ ਅਤੇ ਲਾਭਪਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੀਐੱਮ ਸਵਨਿਧੀ ਯੋਜਨਾ ਦੇ ਛੇ ਸਾਲ ਪੂਰੇ ਹੋਣ ਉੱਤੇ ਚਾਨਣਾ ਪਾਇਆ ਅਤੇ ਦੇਸ਼ ਭਰ ਵਿੱਚ ਰੇਹੜੀ-ਫੜ੍ਹੀ ਵਾਲਿਆਂ ਦਾ ਜੀਵਨ ਬਦਲਣ ਵਿੱਚ ਇਸ ਦੀ ਭੂਮਿਕਾ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨੇ ਅਣਗਿਣਤ ਰੇਹੜੀ-ਫੜ੍ਹੀ ਵਾਲਿਆਂ ਲਈ ਬਿਨਾਂ ਗਾਰੰਟੀ ਵਾਲੇ ਕਰਜ਼ੇ, ਵਿੱਤੀ ਸ਼ਮੂਲੀਅਤ ਅਤੇ ਵਿਕਾਸ ਦੇ ਨਵੇਂ ਮੌਕਿਆਂ ਤੱਕ ਪਹੁੰਚ ਯਕੀਨੀ ਬਣਾਈ ਹੈ। ਉਨ੍ਹਾਂ ਕਿਹਾ ਕਿ ਪੀਐੱਮ ਸਵਨਿਧੀ ਭਰੋਸੇ, ਸਨਮਾਨ ਅਤੇ ਸਸ਼ਕਤੀਕਰਨ ਨਾਲ ਜੁੜੀ ਯੋਜਨਾ ਹੈ।

ਸਾਰੇ ਲਾਭਪਾਤਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਅਤੇ ਉੱਦਮ ਦੀ ਸ਼ਲਾਘਾ ਕੀਤੀ, ਅਤੇ ਕਿਹਾ ਕਿ ਉਨ੍ਹਾਂ ਦੇ ਯਤਨ ਦੇਸ਼ ਦੀ ਅਰਥ-ਵਿਵਸਥਾ ਨੂੰ ਲਗਾਤਾਰ ਮਜ਼ਬੂਤ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ:

“ਅੱਜ ਅਸੀਂ #6YearsofPMSVANidhi ਮਨਾ ਰਹੇ ਹਾਂ, ਇਹ ਇੱਕ ਅਜਿਹੀ ਯੋਜਨਾ ਹੈ, ਜਿਸ ਨੇ ਬਿਨਾਂ ਗਾਰੰਟੀ ਵਾਲੇ ਕਰਜ਼ੇ, ਵਿੱਤੀ ਸ਼ਮੂਲੀਅਤ ਅਤੇ ਵਿਕਾਸ ਦੇ ਨਵੇਂ ਮੌਕਿਆਂ ਤੱਕ ਪਹੁੰਚ ਯਕੀਨੀ ਬਣਾ ਕੇ ਅਣਗਿਣਤ ਰੇਹੜੀ-ਫੜ੍ਹੀ ਵਾਲਿਆਂ ਦਾ ਜੀਵਨ ਬਦਲ ਦਿੱਤਾ ਹੈ। ਇਹ ਯੋਜਨਾ ਪੂਰੀ ਤਰ੍ਹਾਂ ਭਰੋਸੇ, ਸਨਮਾਨ ਅਤੇ ਸ਼ਕਤੀਕਰਨ ਬਾਰੇ ਹੈ। ਸਾਰੇ ਲਾਭਪਾਤਰੀਆਂ ਨੂੰ ਮੇਰੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਜਿਨ੍ਹਾਂ ਦਾ ਦ੍ਰਿੜ੍ਹ ਇਰਾਦਾ ਅਤੇ ਉੱਦਮ ਸਾਡੇ ਦੇਸ਼ ਦੀ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨਾ ਜਾਰੀ ਰੱਖ ਰਿਹਾ ਹੈ।”

************

ਐੱਮਜੇਪੀਐੱਸ/ਐੱਸਐੱਸ/ਐੱਸਟੀ