Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਕਤਾ, ਆਪਸੀ ਸਹਿਯੋਗ ਅਤੇ ਸਮੂਹਿਕ ਸੰਕਲਪ ਦੀ ਸ਼ਕਤੀ ਨੂੰ ਉਜਾਗਰ ਕਰਨ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਕਿਹਾ ਕਿ ਜਦੋਂ ਨਾਗਰਿਕ ਏਕਤਾ ਅਤੇ ਆਪਸੀ ਸਹਿਯੋਗ ਦੇ ਧਾਗਿਆਂ ਨਾਲ ਬੱਝੇ ਹੁੰਦੇ ਹਨ ਤਾਂ ਰਾਸ਼ਟਰ ਦੀ ਤਾਕਤ ਕਈ ਗੁਣਾ ਵਧ ਜਾਂਦੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੇ ਲੋਕਾਂ ਦੇ ਇਸੇ ਸਮੂਹਿਕ ਸੰਕਲਪ ਦੀ ਤਾਕਤ ਕਾਰਨ ਦੇਸ਼ ਲਗਾਤਾਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

 “ਜਦੋਂ ਨਾਗਰਿਕ ਇੱਕਜੁੱਟਤਾ ਅਤੇ ਆਪਸੀ ਸਹਿਯੋਗ ਦੇ ਧਾਗਿਆਂ ਨਾਲ ਬੱਝੇ ਹੁੰਦੇ ਹਨ ਤਾਂ ਰਾਸ਼ਟਰ ਦੀ ਸ਼ਕਤੀ ਕਈ ਗੁਣਾ ਵਧ ਜਾਂਦੀ ਹੈ। ਭਾਰਤ ਦੇ ਲੋਕਾਂ ਦੇ ਇਸੇ ਸਮੂਹਿਕ ਸੰਕਲਪ ਨਾਲ ਅੱਜ ਦੇਸ਼ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।

धूमायन्ते व्यपेतानि ज्वलन्ति सहितानि च।
धृतराष्ट्रोल्मुकानीव ज्ञातयो भरतर्षभ॥”

ਜਿਸ ਤਰ੍ਹਾਂ ਲੱਕੜ ਦੇ ਟੁਕੜੇ ਵੱਖਰੇ ਰਹਿਣ ’ਤੇ ਆਪਣੀ ਪੂਰੀ ਊਰਜਾ ਨਹੀਂ ਦਿਖਾ ਪਾਉਂਦੇ, ਪਰ ਜਦੋਂ ਇਕੱਠੇ ਹੋ ਕੇ ਬਲ਼ ਕੇ ਰੋਸ਼ਨੀ ਅਤੇ ਗਰਮੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਕਿਸੇ ਰਾਸ਼ਟਰ ਦੀ ਤਰੱਕੀ, ਖ਼ੁਸ਼ਹਾਲੀ ਅਤੇ ਮਜ਼ਬੂਤੀ ਉਸ ਦੇ ਨਾਗਰਿਕਾਂ ਦੀ ਏਕਤਾ, ਆਪਸੀ ਸਹਿਯੋਗ ਅਤੇ ਸਮੂਹਿਕ ਸੰਕਲਪ ’ਤੇ ਨਿਰਭਰ ਕਰਦੀ ਹੈ।

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ