Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਦੁੱਖ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਦਰਦਨਾਕ ਦੱਸਿਆ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਪੋਸਟ ਕੀਤਾ:

“ਦਿੱਲੀ ਦੇ ਮਾਲਵੀਆ ਨਗਰ ਵਿੱਚ ਲੱਗੀ ਅੱਗ ਕਾਰਨ ਹੋਇਆ ਜਾਨੀ ਨੁਕਸਾਨ ਬੇਹੱਦ ਦਰਦਨਾਕ ਹੈ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।”

“ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

****************

ਐੱਮਜੇਪੀਐੱਸ/ਐੱਸਐੱਸ/ਪੀਆਰਕੇ