Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਚੱਲ ਰਹੇ ਯਤਨਾਂ ਦੇ ਅਨੁਕੂਲ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਨੇੜੇ-ਤੇੜੇ ਦੇ ਖੇਤਰਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ: 

“ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸਾਡੇ ਯਤਨਾਂ ਦੇ ਅਨੁਕੂਲ, ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਅਤੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਨੇੜੇ-ਤੇੜੇ ਦੇ ਖੇਤਰਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ।”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ