Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਅੱਜ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਨੌਜਵਾਨਾਂ ਨੂੰ ਫੁੱਟਬਾਲ ਖੇਡਣ ਲਈ ਉਤਸ਼ਾਹ ਮਿਲੇਗਾ। ਪ੍ਰਧਾਨ ਮੰਤਰੀ ਨੇ ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਐੱਸਏਐੱਫਐੱਫ ਮਹਿਲਾ ਚੈਂਪੀਅਨਸ਼ਿਪ 2026 ਜਿੱਤਣ ‘ਤੇ ਤਹਿ ਦਿਲੋਂ ਵਧਾਈ। ਉਨ੍ਹਾਂ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਨੌਜਵਾਨਾਂ ਨੂੰ ਫੁੱਟਬਾਲ ਖੇਡਣ ਲਈ ਉਤਸ਼ਾਹ ਮਿਲੇਗਾ। ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।”

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ