Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੌਜਵਾਨ ਸਸ਼ਕਤੀਕਰਨ ਅਤੇ ਪੀਐੱਮਵੀਬੀਆਰਵਾਈ ’ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ।

ਲੇਖ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਨੌਜਵਾਨਾਂ ਨੂੰ ਅਣਗਿਣਤ ਮੌਕੇ ਪ੍ਰਦਾਨ ਕਰਨਾ ਹੀ ਵਿਕਸਿਤ ਭਾਰਤ ਦਾ ਮੂਲ ਉਦੇਸ਼ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (ਪੀਐੱਮਵੀਬੀਆਰਵਾਈ) ਨਾਲ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਹੋਵੇਗਾ ਅਤੇ ਤਬਦੀਲੀ ਨੂੰ ਹੁਲਾਰਾ ਮਿਲੇਗਾ, ਨਾਲ ਹੀ ਇਹ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਅਣਗਿਣਤ ਮੌਕਿਆਂ ਨਾਲ ਨੌਜਵਾਨਾਂ ਨੂੰ ਸਮਰੱਥ ਬਣਾਉਣਾ ਵਿਕਸਿਤ ਭਾਰਤ ਦਾ ਮੂਲ ਉਦੇਸ਼ ਹੈ। ਪੀਐੱਮਵੀਬੀਆਰਵਾਈ ਯੋਜਨਾ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਕਰਨ ਅਤੇ ਤਬਦੀਲੀ ਨੂੰ ਹੁਲਾਰਾ ਦੇਣ ਲਈ ਤਿਆਰ ਹੈ। ਇਹ ਯੋਜਨਾ ਨੌਜਵਾਨ ਪ੍ਰਤਿਭਾਵਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਵੀ ਪ੍ਰੇਰਿਤ ਕਰੇਗੀ!

ਕੇਂਦਰੀ ਮੰਤਰੀ ਡਾ. @mansukhmandviya ਵੱਲੋਂ ਲਿਖਿਆ ਇਹ ਲੇਖ ਜ਼ਰੂਰ ਪੜ੍ਹੋ।”

************

ਐੱਮਜੇਪੀਐੱਸ/ਐੱਸਐੱਸ/ਐੱਸਟੀ