Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਆਨ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ।

ਰਾਸ਼ਟਰਪਤੀ ਪੇਜ਼ੇਸ਼ਕੀਆਨ ਨੇ ਪ੍ਰਧਾਨ ਮੰਤਰੀ ਨੂੰ ਪੱਛਮੀ ਏਸ਼ੀਆ ਦੇ ਹਾਲੀਆ ਘਟਨਾਵਾਂ ਅਤੇ ਅੱਗੇ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ।

ਪ੍ਰਧਾਨ ਮੰਤਰੀ ਨੇ ਬਣੀ ਸਹਿਮਤੀ ਦਾ ਸਵਾਗਤ ਕੀਤਾ ਅਤੇ ਭਾਰਤ ਦੇ ਇਸ ਸਿਧਾਂਤਕ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਕਿ ਸਾਰੇ ਮੁੱਦਿਆਂ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮੁੰਦਰੀ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਦੀ ਸੁਰੱਖਿਆ ਲਈ ਲਗਾਤਾਰ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮੁੰਦਰੀ ਆਵਾਜਾਈ ਅਤੇ ਆਰਥਿਕ ਗਤੀਵਿਧੀਆਂ ਦੀ ਆਜ਼ਾਦੀ ਦੀ ਸੁਰੱਖਿਆ ਲਈ ਲਗਾਤਾਰ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ।

*********

ਐੱਮਜੇਪੀਐੱਸ