ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਤਰ ਦੇ ਪਿਤਾ ਅਮੀਰ (ਸਾਬਕਾ ਅਮੀਰ) ਮਹਾਮਹਿਮ ਸ਼ੇਖ ਹਮਦ ਬਿਨ ਖ਼ਲੀਫ਼ਾ ਅਲ ਥਾਨੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਆਧੁਨਿਕ ਕਤਰ ਦੇ ਪ੍ਰਮੁੱਖ ਆਰਕੀਟੈਕਟ (ਕਾਰੀਗਰ) ਵਜੋਂ ਫ਼ਾਦਰ ਅਮੀਰ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਉਹਨਾਂ ਦੀ ਦੂਰ-ਅੰਦੇਸ਼ੀ ਲੀਡਰਸ਼ਿਪ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਇਹਨਾਂ ਸਾਲਾਂ ਦੌਰਾਨ ਭਾਰਤ-ਕਤਰ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਹਨਾਂ ਦੀ ਅਹਿਮ ਭੂਮਿਕਾ ਅਤੇ ਭਾਰਤ ਤੇ ਕਤਰ ਵਿੱਚ ਵਸੇ ਭਾਰਤੀ ਭਾਈਚਾਰੇ ਪ੍ਰਤੀ ਉਹਨਾਂ ਦੇ ਡੂੰਘੇ ਪਿਆਰ ਨੂੰ ਵੀ ਯਾਦ ਕੀਤਾ।
ਕਤਰ ਦੇ ਅਮੀਰ ਨੇ ਪ੍ਰਧਾਨ ਮੰਤਰੀ ਦੇ ਫ਼ੋਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਇਸ ਔਖੇ ਸਮੇਂ ਵਿੱਚ ਉਹਨਾਂ ਦੇ ਦਿਲਾਸੇ ਅਤੇ ਹਮਦਰਦੀ ਭਰੇ ਸ਼ਬਦਾਂ ਦੀ ਸ਼ਲਾਘਾ ਕੀਤੀ।
ਦੋਵਾਂ ਆਗੂਆਂ ਨੇ ਫ਼ਾਦਰ ਅਮੀਰ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਭਾਰਤ-ਕਤਰ ਰਣਨੀਤਕ ਭਾਈਵਾਲੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਉਨ੍ਹਾਂ ਨੇ ਆਪਸੀ ਨਜ਼ਦੀਕੀ ਸੰਪਰਕ ਬਣਾਈ ਰੱਖਣ ‘ਤੇ ਵੀ ਸਹਿਮਤੀ ਪ੍ਰਗਟਾਈ।
*****
ਐੱਮਜੇਪੀਐੱਸ/ਐੱਸਐੱਸ/ਵੀਜੇ
Spoke with H.H. Sheikh Tamim bin Hamad Al Thani, the Amir of Qatar and conveyed heartfelt condolences on the passing of H.H. the Father Amir, Sheikh Hamad bin Khalifa Al Thani. Recalled his deep affection for India, his warmth towards the Indian community in Qatar and his…
— Narendra Modi (@narendramodi) July 16, 2026