ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੀ ਬਿਹਤਰੀਨ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਜਾਪਾਨ ਓਪਨ 2026 ਦਾ ਖ਼ਿਤਾਬ ਜਿੱਤਣ ‘ਤੇ ਵਧਾਈ ਦਿੱਤੀ। ਉਹ ਇਸ ਇਤਿਹਾਸਕ ਉਪਲਬਧੀ ਨੂੰ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਪੀਵੀ ਸਿੰਧੂ ਦਾ ਦ੍ਰਿੜ੍ਹ ਸੰਕਲਪ ਅਤੇ ਬੇਮਿਸਾਲ ਹੁਨਰ ਦੇਖਣ ਨੂੰ ਮਿਲਿਆ ਅਤੇ ਉਹ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਖੇਡਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਭਾਰਤੀ ਬੈਡਮਿੰਟਨ ਲਈ ਇੱਕ ਇਤਿਹਾਸਕ ਪ੍ਰਾਪਤੀ!
ਜਪਾਨ ਓਪਨ 2026 ਵਿੱਚ ਜਿੱਤ ਹਾਸਲ ਕਰਨ ‘ਤੇ ਪੀਵੀ ਸਿੰਧੂ ਨੂੰ ਵਧਾਈ। ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਤੇ ਅਸਾਧਾਰਨ ਹੁਨਰ ਦੇਖਣ ਨੂੰ ਮਿਲਿਆ। ਇਹ ਉਪਲਬਧੀ ਇਸ ਲਈ ਹੋਰ ਵੀ ਖ਼ਾਸ ਹੈ ਕਿਉਂਕਿ ਉਹ ਇਹ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਹਨ। ਇਹ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਖੇਡਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
@Pvsindhu1
A historic feat for Indian badminton!
Congratulations to PV Sindhu for emerging victorious in the Japan Open 2026. Her determination and exceptional skills were on full display throughout the tournament. The fact that she is the first Indian to win this title makes this…
— Narendra Modi (@narendramodi) July 19, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ