ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀ.ਆਰ.ਪੀ.ਐੱਫ. ਦੇ ਸਥਾਪਨਾ ਦਿਵਸ ’ਤੇ ਇਸ ਦੇ ਸਾਰੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸੀ.ਆਰ.ਪੀ.ਐੱਫ. ਨੇ ਆਪਣੇ ਅਟੁੱਟ ਹੌਸਲੇ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨਾਲ ਇੱਕ ਵੱਖਰੀ ਪਛਾਣ ਬਣਾਈ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਚੁਣੌਤੀਪੂਰਨ ਹਾਲਾਤ ਵਿੱਚ ਨਾਗਰਿਕਾਂ ਦੀ ਸੇਵਾ ਕਰਨ ਤੱਕ, ਸੀ.ਆਰ.ਪੀ.ਐੱਫ. ਜਵਾਨਾਂ ਨੇ ਹਮੇਸ਼ਾ ਦੇਸ਼ ਨੂੰ ਸਭ ਤੋਂ ਪਹਿਲਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਾਓਵਾਦ ਦੇ ਖ਼ਤਰੇ ਨੂੰ ਖ਼ਤਮ ਕਰਨ ਵਿੱਚ ਉਨ੍ਹਾਂ ਦੇ ਯਤਨ ਖ਼ਾਸ ਤੌਰ ’ਤੇ ਸ਼ਲਾਘਾਯੋਗ ਹਨ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਦੇ ਜੀਵਨ ਵਿੱਚ ਸ਼ਾਂਤੀ ਅਤੇ ਤਰੱਕੀ ਵਿੱਚ ਯੋਗਦਾਨ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਸੀ.ਆਰ.ਪੀ.ਐੱਫ. ਦੇ ਸਥਾਪਨਾ ਦਿਵਸ ’ਤੇ ਸਾਰੇ ਜਵਾਨਾਂ ਨੂੰ ਤਹਿ ਦਿਲੋਂ ਵਧਾਈਆਂ। ਸੀ.ਆਰ.ਪੀ.ਐੱਫ. ਨੇ ਆਪਣੇ ਅਟੁੱਟ ਹੌਸਲੇ ਅਤੇ ਡਿਊਟੀ ਪ੍ਰਤੀ ਸਮਰਪਣ ਭਾਵ ਨਾਲ ਇੱਕ ਖ਼ਾਸ ਪਛਾਣ ਬਣਾਈ ਹੈ। ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਚੁਣੌਤੀਪੂਰਨ ਹਾਲਾਤ ਵਿੱਚ ਨਾਗਰਿਕਾਂ ਦੀ ਸੇਵਾ ਕਰਨ ਤੱਕ, ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਹਮੇਸ਼ਾ ਦੇਸ਼ ਨੂੰ ਸਭ ਤੋਂ ਪਹਿਲਾਂ ਰੱਖਿਆ ਹੈ। ਮਾਓਵਾਦ ਦੇ ਖ਼ਤਰੇ ਨੂੰ ਖ਼ਤਮ ਕਰਨ ਵਿੱਚ ਉਨ੍ਹਾਂ ਦੇ ਯਤਨ ਖ਼ਾਸ ਤੌਰ ’ਤੇ ਸ਼ਲਾਘਾਯੋਗ ਹਨ ਅਤੇ ਉਨ੍ਹਾਂ ਨੇ ਬਹੁਤ ਸਾਰੇ ਲੋਕਾਂ ਦੇ ਜੀਵਨ ਵਿੱਚ ਸ਼ਾਂਤੀ ਅਤੇ ਤਰੱਕੀ ਲਿਆਉਣ ਵਿੱਚ ਯੋਗਦਾਨ ਦਿੱਤਾ ਹੈ।
@crpfindia”
Greetings to all CRPF personnel on their Raising Day. The CRPF has distinguished itself through its unwavering courage and commitment to duty. From safeguarding internal security to serving citizens during challenging situations, CRPF personnel have always placed the nation… pic.twitter.com/vfi9v3xR61
— Narendra Modi (@narendramodi) July 27, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ