Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਲੋਬਲ ਟਾਈਗਰ ਡੇਅ ‘ਤੇ ਸ਼ੁਭਕਾਮਨਾਵਾਂ ਦਿੱਤੀਆਂ, ਬਾਘਾਂ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਟਾਈਗਰ ਡੇਅ ਦੇ ਮੌਕੇ ’ਤੇ ਸਾਰੇ ਜੰਗਲੀ ਜੀਵ ਪ੍ਰੇਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀਆਂ ਨੂੰ ਇਸ ਗੱਲ ’ਤੇ ਮਾਣ ਹੈ ਕਿ ਵਿਸ਼ਵ ਦੀ ਬਾਘਾਂ ਦੀ ਲਗਭਗ 70 ਫ਼ੀਸਦੀ ਆਬਾਦੀ ਸਾਡੇ ਦੇਸ਼ ਵਿੱਚ ਰਹਿੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਬਾਘਾਂ ਦੀ ਸੁਰੱਖਿਆ ਦੇ ਯਤਨ ਕੁਦਰਤ ਨਾਲ ਤਾਲਮੇਲ ਬਣਾ ਕੇ ਰਹਿਣ ਦੀ ਸਾਡੀ ਸਦੀਆਂ ਪੁਰਾਣੀ ਸੰਸਕ੍ਰਿਤੀ ਤੋਂ ਪ੍ਰੇਰਿਤ ਹਨ ਅਤੇ ਸਾਡੇ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਨਾਲ ਚੱਲ ਰਹੇ ਹਨ।

ਸ਼੍ਰੀ ਮੋਦੀ ਨੇ ਵਿਗਿਆਨ-ਅਧਾਰਤ ਸੰਭਾਲ, ਭਾਈਚਾਰਕ ਭਾਗੀਦਾਰੀ ਅਤੇ ਸਥਿਰ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਜੋ ਬਾਘਾਂ ਦੀ ਸੰਭਾਲ ਨੂੰ ਹੋਰ ਵਧੇਰੇ ਸ਼ਕਤੀਸ਼ਾਲੀ ਬਣਾਉਂਦਾ ਹੈ।

ਸ਼੍ਰੀ ਮੋਦੀ ਨੇ ਬਾਘਾਂ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਜੰਗਲਾਤ ਕਰਮਚਾਰੀਆਂ, ਵਿਗਿਆਨੀਆਂ ਅਤੇ ਸੰਭਾਲ ਕਰਨ ਵਾਲਿਆਂ ਦੇ ਯਤਨਾਂ ਅਤੇ ਸਮਰਪਣ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਥਾਨਕ ਭਾਈਚਾਰਿਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਮਨੁੱਖ-ਜੰਗਲੀ ਜੀਵ ਸੰਘਰਸ਼ ਨੂੰ ਘਟਾਉਣ ਲਈ ਵਚਨਬੱਧ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ; 

 “ਗਲੋਬਲ ਟਾਈਗਰ ਡੇਅ ’ਤੇ ਸਾਰੇ ਜੰਗਲੀ ਜੀਵ ਪ੍ਰੇਮੀਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਭਾਰਤ ਨੂੰ ਇਸ ਗੱਲ ’ਤੇ ਮਾਣ ਹੈ ਕਿ ਵਿਸ਼ਵ ਦੀ ਬਾਘਾਂ ਦੀ ਲਗਭਗ 70 ਫ਼ੀਸਦੀ ਆਬਾਦੀ ਸਾਡੇ ਦੇਸ਼ ਵਿੱਚ ਰਹਿੰਦੀ ਹੈ। ਭਾਰਤ ਵਿੱਚ ਬਾਘਾਂ ਦੀ ਸੰਭਾਲ ਦੇ ਯਤਨ ਕੁਦਰਤ ਨਾਲ ਤਾਲਮੇਲ ਬਣਾ ਕੇ ਰਹਿਣ ਦੀ ਸਾਡੀ ਸਦੀਆਂ ਪੁਰਾਣੀ ਸੰਸਕ੍ਰਿਤੀ ਤੋਂ ਪ੍ਰੇਰਿਤ ਹਨ ਅਤੇ ਸਾਡੇ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਨਾਲ ਚੱਲ ਰਹੇ ਹਨ। ਅਸੀਂ ਵਿਗਿਆਨ-ਅਧਾਰਤ ਸੰਭਾਲ, ਭਾਈਚਾਰਕ ਭਾਗੀਦਾਰੀ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਵੀ ਪ੍ਰਗਟ ਕਰਦੇ ਹਾਂ, ਜੋ ਬਾਘਾਂ ਦੀ ਸੁਰੱਖਿਆ ਨੂੰ ਹੋਰ ਵਧੇਰੇ ਸ਼ਕਤੀਸ਼ਾਲੀ ਬਣਾਉਂਦਾ ਹੈ।

ਸਾਡੇ ਜੰਗਲਾਤ ਕਰਮਚਾਰੀਆਂ, ਵਿਗਿਆਨੀਆਂ ਅਤੇ ਸੰਭਾਲ ਕਰਨ ਵਾਲਿਆਂ ਦੇ ਯਤਨਾਂ ਅਤੇ ਸਮਰਪਣ ਨੇ ਵੀ ਬਾਘਾਂ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸੇ ਭਾਵਨਾ ਨਾਲ, ਭਾਰਤ ਸਥਾਨਕ ਭਾਈਚਾਰਿਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਮਨੁੱਖ-ਜੰਗਲੀ ਜੀਵ ਸੰਘਰਸ਼ ਨੂੰ ਘਟਾਉਣ ਲਈ ਵਚਨਬੱਧ ਹੈ।”

******

ਐੱਮਜੇਪੀਐੱਸ/ਐੱਸਐੱਸ/ਐੱਸਟੀ