ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ‘ਰਾਸ਼ਟਰਮੰਡਲ ਖੇਡਾਂ 2026’ ਦੇ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਜਿੰਦਰ ਦਾ ਇਹ ਪ੍ਰਦਰਸ਼ਨ ਉਨ੍ਹਾਂ ਦਾ ਨਿੱਜੀ ਸਰਵੋਤਮ ਰਿਹਾ ਹੈ ਅਤੇ ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਵੇਟਲਿਫਟਰ ਇੰਨਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।
ਸ਼੍ਰੀ ਮੋਦੀ ਨੇ ਹਰਜਿੰਦਰ ਕੌਰ ਨੂੰ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਮਹਿਲਾਵਾਂ ਦੇ 69 ਕਿਲੋਗ੍ਰਾਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਹਰਜਿੰਦਰ ਕੌਰ ਨੂੰ ਵਧਾਈ। ਇਹ ਗੱਲ ਵੀ ਖ਼ਾਸ ਹੈ ਕਿ ਉਨ੍ਹਾਂ ਦਾ ਕੱਲ੍ਹ ਦਾ ਪ੍ਰਦਰਸ਼ਨ ਉਨ੍ਹਾਂ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਰਿਹਾ। ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਸਾਡੇ ਵੇਟਲਿਫਟਰ ਖੇਡਾਂ ਵਿੱਚ ਇੰਨਾ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਹਰਜਿੰਦਰ ਨੂੰ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਮੇਰੀਆਂ ਸ਼ੁਭਕਾਮਨਾਵਾਂ।
#CWG2026”
Congratulations to Harjinder Kaur for winning a Silver in the Women’s 69 kg event at the Commonwealth Games in Glasgow. Also noteworthy is the fact that her performance yesterday was a personal best. It is gladdening to see our weightlifters perform so well in the Games. My best… pic.twitter.com/uK7igceWWv
— Narendra Modi (@narendramodi) July 29, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ
Congratulations to Harjinder Kaur for winning a Silver in the Women's 69 kg event at the Commonwealth Games in Glasgow. Also noteworthy is the fact that her performance yesterday was a personal best. It is gladdening to see our weightlifters perform so well in the Games. My best… pic.twitter.com/uK7igceWWv
— Narendra Modi (@narendramodi) July 29, 2026