Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਬੌਕਸਿੰਗ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅੰਕੁਸ਼ ਪੰਘਾਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ ਦੇ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅੰਕੁਸ਼ ਪੰਘਾਲ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਮੁਕਾਬਲੇ ਦੌਰਾਨ ਅੰਕੁਸ਼ ਪੰਘਾਲ ਵੱਲੋਂ ਪ੍ਰਦਰਸ਼ਿਤ ਤਾਕਤ ਅਤੇ ਹੁਨਰ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਪ੍ਰਾਪਤੀ ਕਈ ਹੋਰ ਨੌਜਵਾਨ ਮੁੱਕੇਬਾਜ਼ਾਂ ਨੂੰ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

 ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“2026 ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅੰਕੁਸ਼ ਪੰਘਾਲ ’ਤੇ ਸਾਨੂੰ ਮਾਣ ਹੈ। ਖੇਡਾਂ ਦੌਰਾਨ ਉਨ੍ਹਾਂ ਦੀ ਤਾਕਤ ਅਤੇ ਹੁਨਰ ਸ਼ਲਾਘਾਯੋਗ ਸਨ। ਉਨ੍ਹਾਂ ਦੇ ਆਗਾਮੀ ਯਤਨਾਂ ਲਈ ਸ਼ੁਭਕਾਮਨਾਵਾਂ। ਉਮੀਦ ਹੈ ਕਿ ਇਹ ਪ੍ਰਾਪਤੀ ਕਈ ਹੋਰ ਨੌਜਵਾਨ ਮੁੱਕੇਬਾਜ਼ਾਂ ਨੂੰ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

#CWG2026”

************

ਐੱਮਜੇਪੀਐੱਸ/ਐੱਸਐੱਸ/ਐੱਸਟੀ