Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ (ਮੁੱਕੇਬਾਜ਼ੀ) ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਸਾਕਸ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਜ਼ਬਰਦਸਤ ਜਿੱਤ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਲਗਾਤਾਰ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਹੋਰ ਵੀ ਵੱਡੀਆਂ ਬੁਲੰਦੀਆਂ ਛੂਹਣਗੇ।

ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸਾਕਸ਼ੀ ਲਈ ਇੱਕ ਸ਼ਾਨਦਾਰ ਸੋਨ ਤਮਗ਼ਾ! ਸ਼ਾਨਦਾਰ ਪ੍ਰਦਰਸ਼ਨ ਅਤੇ ਜ਼ਬਰਦਸਤ ਜਿੱਤ ਲਈ ਉਨ੍ਹਾਂ ਨੂੰ ਵਧਾਈਆਂ। ਆਸ ਹੈ ਕਿ ਉਹ ਇਸੇ ਤਰ੍ਹਾਂ ਵੱਡੀਆਂ ਬੁਲੰਦੀਆਂ ਛੂਹਦੇ ਰਹਿਣਗੇ!

#CWG2026”

****

ਐੱਮਜੇਪੀਐੱਸ/ਐੱਸਐੱਸ/ਐੱਸਟੀ