Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 (F57) ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਸ਼ੁਭਮ ਜੁਆਲ ਦੀ ਜ਼ਬਰਦਸਤ ਤਕਨੀਕ ਅਤੇ ਖੇਡ ਪ੍ਰਤੀ ਉਨ੍ਹਾਂ ਦੀ ਲਗਨ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਹੋਰ ਵੀ ਵੱਡੀਆਂ ਬੁਲੰਦੀਆਂ ਹਾਸਲ ਕਰਨ ਵੱਲ ਲੈ ਕੇ ਜਾਵੇਗੀ ਅਤੇ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਰਾਸ਼ਟਰਮੰਡਲ ਖੇਡਾਂ ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਲਿਆਉਣ ’ਤੇ ਸ਼ੁਭਮ ਜੁਆਲ ’ਤੇ ਬਹੁਤ ਮਾਣ ਹੈ। ਉਨ੍ਹਾਂ ਦੀ ਸ਼ਾਨਦਾਰ ਤਕਨੀਕ ਅਤੇ ਖੇਡ ਪ੍ਰਤੀ ਲਗਨ ਤਾਰੀਫ਼ ਦੇ ਕਾਬਿਲ ਹੈ। ਮੈਨੂੰ ਉਮੀਦ ਹੈ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਆਉਣ ਵਾਲੇ ਸਫ਼ਰ ਵਿੱਚ ਹੋਰ ਵੀ ਵੱਡੀਆਂ ਬੁਲੰਦੀਆਂ ਵੱਲ ਲੈ ਕੇ ਜਾਵੇਗੀ।

#CWG2026”

************

ਐੱਮਜੇਪੀਐੱਸ/ਐੱਸਐੱਸ/ਐੱਸਟੀ