ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਸਧਾਰਨ ਦੂਰਦਰਸ਼ੀ ਸੋਚ ਵਾਲੇ ਇੱਕ ਮਹਾਨ ਰਾਜਨੇਤਾ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਅਤੇ ਯਤਨਾਂ ਨੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਉਨ੍ਹਾਂ ਦੀ ਅਗਵਾਈ ਨੇ ਸਾਡੇ ਰਾਸ਼ਟਰ ਨੂੰ ਸ਼ਕਤੀਸ਼ਾਲੀ ਬਣਾਇਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਟਲ ਜੀ ਦਾ ਸੁਸ਼ਾਸਨ ਅਤੇ ਲੋਕ ਭਲਾਈ ‘ਤੇ ਕੇਂਦਰਿਤ ਦ੍ਰਿਸ਼ਟੀਕੋਣ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਅਟਲ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰ ਰਿਹਾ ਹਾਂ। ਅਸਧਾਰਨ ਦੂਰਦਰਸ਼ੀ ਸੋਚ ਵਾਲੇ ਇੱਕ ਬੇਮਿਸਾਲ ਰਾਜਨੇਤਾ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਾਡੇ ਰਾਸ਼ਟਰ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰਾਂ ਅਤੇ ਯਤਨਾਂ ਨੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਨੇ ਸਾਡੇ ਰਾਸ਼ਟਰ ਨੂੰ ਮਜ਼ਬੂਤ ਕੀਤਾ। ਸੁਸ਼ਾਸਨ ਅਤੇ ਲੋਕ ਭਲਾਈ ‘ਤੇ ਕੇਂਦਰਿਤ ਉਨ੍ਹਾਂ ਦਾ ਦ੍ਰਿਸ਼ਟੀਕੋਣ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।”
Remembering Atal Ji on his Punya Tithi. An extraordinary statesman blessed with remarkable vision, he dedicated his life to the service of our nation. His words and efforts inspired generations and his leadership strengthened our nation. His focus on good governance and public…
— Narendra Modi (@narendramodi) August 16, 2026
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ