Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਰਗਰਮੀ ਨਾਲ ਮਦਦ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਈਆਂ ਮੌਤਾਂ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ