Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਮ ਸੰਗਤ ਅਤੇ ਸੂਝਵਾਨ ਸਲਾਹ ’ਤੇ ਜ਼ੋਰ ਦੇਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਗੀ ਸੰਗਤ, ਸੂਝਵਾਨ ਸਲਾਹ ਅਤੇ ਸੱਚੀ ਦੋਸਤੀ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਹ ਸੁਭਾਸ਼ਿਤਮ ਸਾਨੂੰ ਸਦਾ ਚੇਤੇ ਕਰਵਾਉਂਦਾ ਹੈ ਕਿ ਜੀਵਨ ਵਿੱਚ ਸਹੀ ਲੋਕਾਂ ਦਾ ਸਾਥ, ਸਕਾਰਾਤਮਿਕ ਅਤੇ ਬੁੱਧੀਮਾਨ ਵਿਚਾਰ-ਵਟਾਂਦਰੇ ਅਤੇ ਨਿਰਸਵਾਰਥ ਦੋਸਤੀ ਸਾਨੂੰ ਸਹੀ ਦਿਸ਼ਾ ਦਿੰਦੀ ਹੈ। ਅਜਿਹੀ ਸੰਗਤ ਨਾ ਕੇਵਲ ਸਾਡੀ ਸ਼ਖ਼ਸੀਅਤ ਨੂੰ ਖ਼ੁਸ਼ਹਾਲ ਬਣਾਉਂਦੀ ਹੈ, ਸਗੋਂ ਸੰਤੁਲਿਤ, ਸਾਰਥਕ ਅਤੇ ਸ਼ਾਂਤੀਪੂਰਨ ਜੀਵਨ ਦੀ ਮਜ਼ਬੂਤ ਨੀਂਹ ਵੀ ਰੱਖਦੀ ਹੈ।

“उत्तमैः सह साङ्गत्यं पण्डितैः सह सत्कथाम्‌।

अलुब्धैः सह मित्रत्वं कुर्वाणो नावसीदति॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਲਿਖਿਆ:

उत्तमैः सह साङ्गत्यं पण्डितैः सह सत्कथाम्‌।

अलुब्धैः सह मित्रत्वं कुर्वाणो नावसीदति॥

*****

ਐੱਮਜੇਪੀਐੱਸ/ਐੱਸਐੱਸ/ਵੀਜੇ