Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਹਾੜੇ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਹਾੜੇ ਦੇ ਮੌਕੇ ’ਤੇ ਸਾਰੇ ਖੇਡ ਪ੍ਰੇਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਖਿਡਾਰੀਆਂ ਦਾ ਸਮਰਪਣ, ਜਨੂਨ ਅਤੇ ਦ੍ਰਿੜ੍ਹ ਸੰਕਲਪ ਪੂਰੇ ਰਾਸ਼ਟਰ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਪ੍ਰਤਿਭਾ ਅਤੇ ਭਾਰਤੀ ਹਾਕੀ ਵਿੱਚ ਜਿਨ੍ਹਾਂ ਦਾ ਯੋਗਦਾਨ ਅੱਜ ਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਹਰ ਖੇਡ ਪ੍ਰੇਮੀ ਨੂੰ… ਤੁਹਾਡਾ ਸਮਰਪਣ, ਜਨੂਨ ਅਤੇ ਦ੍ਰਿੜ੍ਹ ਸੰਕਲਪ ਸਾਰਿਆਂ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ।

ਅਸੀਂ ਮਹਾਨ ਮੇਜਰ ਧਿਆਨਚੰਦ ਜੀ ਨੂੰ ਵੀ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਦੀ ਪ੍ਰਤਿਭਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ।

#NationalSportsDay”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ