Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਸ੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;

ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦਾ ਡੂੰਘਾ ਦੁੱਖ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi

***************

ਐੱਮਜੇਪੀਐੱਸ/ਐੱਸਐੱਸ/ਵੀਜੇ