Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 9/11 ਹਮਲਿਆਂ ਦੇ ਪੀੜਤਾਂ ਨੂੰ ਯਾਦ ਕੀਤਾ, ਅੱਤਵਾਦ ਨਾਲ ਨਜਿੱਠਣ ਦੇ ਅਟੁੱਟ ਸੰਕਲਪ ਨੂੰ ਦੁਹਰਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9/11 ਦੇ ਦਰਦਨਾਕ ਹਮਲਿਆਂ ਦੀ 25ਵੀਂ ਵਰ੍ਹੇਗੰਢ ‘ਤੇ ਪੀੜਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪਰਿਵਾਰਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਹੈ ਜਿਨ੍ਹਾਂ ਦੀ ਜ਼ਿੰਦਗੀ ਇਨ੍ਹਾਂ ਭਿਆਨਕ ਹਮਲਿਆਂ ਨਾਲ ਹਮੇਸ਼ਾ ਲਈ ਬਦਲ ਗਈ।

ਸ਼੍ਰੀ ਮੋਦੀ ਨੇ ਕਿਹਾ ਕਿ ਅੱਤਵਾਦ ਨੇ ਦੁਨੀਆ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਖੋਹੀਆਂ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਰਹੱਦ ਪਾਰ ਅੱਤਵਾਦ ਦਾ ਸ਼ਿਕਾਰ ਹੋਣ ਦੇ ਨਾਤੇ, ਭਾਰਤ ਪਿਛਲੇ ਕਈ ਦਹਾਕਿਆਂ ਤੋਂ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਸਭ ਤੋਂ ਅੱਗੇ ਰਿਹਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਭਾਵੇਂ ਅੱਤਵਾਦ ਦਾ ਖ਼ਤਰਾ ਲਗਾਤਾਰ ਬਦਲ ਰਿਹਾ ਹੈ, ਪਰ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਦਾ ਵਿਰੋਧ ਕਰਨ ਦਾ ਭਾਰਤ ਦਾ ਸੰਕਲਪ ਅਟੱਲ ਹੈ। ਉਨ੍ਹਾਂ ਨੇ ਇਸ ਖ਼ਤਰੇ ਨਾਲ ਨਜਿੱਠਣ ਦੇ ਸਾਰੇ ਯਤਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ 2014 ਵਿੱਚ 9/11 ਮੈਮੋਰੀਅਲ ਐਂਡ ਮਿਊਜ਼ੀਅਮ ਦੀ ਆਪਣੀ ਯਾਤਰਾ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ;

“9/11 ਦੇ ਦਰਦਨਾਕ ਹਮਲਿਆਂ ਦੇ 25 ਸਾਲਾਂ ਬਾਅਦ, ਅਸੀਂ ਪੀੜਤਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਅਤੇ ਉਨ੍ਹਾਂ ਪਰਿਵਾਰਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਾਂ ਜਿਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ।

ਅੱਤਵਾਦ ਨੇ ਦੁਨੀਆ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਖੋਹੀਆਂ ਹਨ। ਸਰਹੱਦ ਪਾਰ ਅੱਤਵਾਦ ਦਾ ਸ਼ਿਕਾਰ ਹੋਣ ਦੇ ਕਾਰਨ, ਭਾਰਤ ਪਿਛਲੇ ਕਈ ਦਹਾਕਿਆਂ ਤੋਂ ਇਸ ਲੜਾਈ ਵਿੱਚ ਸਭ ਤੋਂ ਅੱਗੇ ਰਿਹਾ ਹੈ।

ਭਾਵੇਂ ਅੱਤਵਾਦ ਦਾ ਖ਼ਤਰਾ ਲਗਾਤਾਰ ਬਦਲ ਰਿਹਾ ਹੈ, ਪਰ ਇਸ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਦਾ ਵਿਰੋਧ ਕਰਨ ਦਾ ਸਾਡਾ ਸੰਕਲਪ ਅਟੱਲ ਹੈ। ਅਸੀਂ ਇਸ ਭਿਆਨਕ ਖ਼ਤਰੇ ਨਾਲ ਨਜਿੱਠਣ ਦੇ ਸਾਰੇ ਯਤਨਾਂ ਦੇ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਾਂ।

2014 ਵਿੱਚ 9/11 ਮੈਮੋਰੀਅਲ ਐਂਡ ਮਿਊਜ਼ੀਅਮ ਦੀ ਮੇਰੀ ਯਾਤਰਾ ਦੀਆਂ ਕੁਝ ਝਲਕੀਆਂ ਇੱਥੇ ਹਨ।”

****

ਐੱਮਜੇਪੀਐੱਸ/ਐੱਸਐੱਸ/ਐੱਸਟੀ