ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਬ੍ਰਿਕਸ ਸਿਖ਼ਰ ਸੰਮੇਲਨ ਤੋਂ ਹਟਕੇ ਸਮਾਜਵਾਦੀ ਗਣਰਾਜ ਵੀਅਤਨਾਮ ਦੇ ਮਾਣਯੋਗ ਪ੍ਰਧਾਨ ਮੰਤਰੀ ਮਿਸਟਰ ਲੇ ਮਿਨ੍ਹ ਹੰਗ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਭਾਈਵਾਲ ਦੇਸ਼ ਵਜੋਂ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਵੀਅਤਨਾਮ ਦੀ ਭਾਗੀਦਾਰੀ ਦਾ ਸਵਾਗਤ ਕੀਤਾ। ਇਸ ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੂੰ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਦਾ ਮੌਕਾ ਮਿਲਿਆ, ਜਿਨ੍ਹਾਂ ਨੂੰ ਮਈ 2026 ਵਿੱਚ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਅਤੇ ਸਮਾਜਵਾਦੀ ਗਣਰਾਜ ਵੀਅਤਨਾਮ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਤੋ ਲਾਮ ਦੀ ਭਾਰਤ ਦੀ ਅਧਿਕਾਰਤ ਯਾਤਰਾ ਦੌਰਾਨ ਬਿਹਤਰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਗਿਆ ਸੀ। ਦੋਵੇਂ ਆਗੂਆਂ ਨੇ ਆਪਸੀ ਮਹੱਤਤਾ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵ ਪੱਧਰੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਅਤੇ ਆਪਣੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਭਾਰਤ ਅਤੇ ਵੀਅਤਨਾਮ ਦਰਮਿਆਨ ਸਾਂਝੀ ਸੱਭਿਆਚਾਰਕ ਵਿਰਾਸਤ, ਆਪਸੀ ਭਰੋਸੇ ਅਤੇ ਸਮਝ ’ਤੇ ਆਧਾਰਿਤ ਸਮੇਂ ਦੀ ਕਸੌਟੀ ’ਤੇ ਖਰੀ ਦੋਸਤੀ ਹੈ। ਵੀਅਤਨਾਮ ਭਾਰਤ ਦੀ ਪੂਰਬ ਵੱਲ ਸਰਗਰਮ ਹੋਣ ਦੀ ਨੀਤੀ ਦਾ ਇੱਕ ਪ੍ਰਮੁੱਖ ਥੰਮ੍ਹ ਹੈ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਭਾਰਤ ਦੇ ਵਿਆਪਕ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ।
***********
ਐੱਮਜੇਪੀਐੱਸ/ਐੱਸਐੱਸ/ਐੱਸਟੀ