Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਗਾਤਾਰ ਦੂਜੀ ਵਾਰ ਏਸ਼ੀਆ ਕੱਪ ਜਿੱਤਣ ’ਤੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਜੇਤੂ ਰਹਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਲਗਾਤਾਰ ਦੂਜੀ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਣ ’ਤੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਦੀ ਇਹ ਸਫਲਤਾ ਖਿਡਾਰਣਾਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦੀ ਹੈ।

ਸ਼੍ਰੀ ਮੋਦੀ ਨੇ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਐਕਸ ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ:

“ਭਾਰਤੀ ਹਾਕੀ ਲਈ ਬਹੁਤ ਮਾਣ ਵਾਲਾ ਪਲ!

ਅਜੇਤੂ ਰਹਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਲਗਾਤਾਰ ਦੂਜੀ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਣ ’ਤੇ ਸਾਡੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਵਧਾਈਆਂ।

ਉਨ੍ਹਾਂ ਦੀ ਇਹ ਸਫਲਤਾ ਖਿਡਾਰਣਾਂ ਦੀ ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦੀ ਹੈ।

ਪੂਰੀ ਟੀਮ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ!

@TheHockeyIndia”

<a

******

ਐੱਮਜੇਪੀਐੱਸ/ਐੱਸਐੱਸ/ਐੱਸਟੀ